15 ਅਗਸਤ 2025: ਅੱਜ ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਆਯੋਜਿਤ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ (school students) ਨੇ ਹਿੱਸਾ ਲਿਆ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਫੈਸਲੇ ਤਹਿਤ, ਚੰਡੀਗੜ੍ਹ (chandigarh) ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਛੁੱਟੀ ਦੇ ਕਾਰਨ ਬਾਰੇ ਕੋਈ ਵਿਸਤ੍ਰਿਤ ਜਾਣਕਾਰੀ ਨਹੀਂ ਦਿੱਤੀ ਗਈ। ਰਾਜਪਾਲ (governor) ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ (students) ਦੀ ਸਹੂਲਤ ਅਤੇ ਸਕੂਲਾਂ ਦੇ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
Read More: ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਰਹਿਣਗੇ ਬੰਦ