ਲਾਲ ਚੰਦ ਕਟਾਰੂਚੱਕ

ਲਾਲ ਚੰਦ ਕਟਾਰੂਚੱਕ ਵੱਲੋਂ ਸ਼ਹੀਦ ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ‘ਚ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਚੰਡੀਗੜ੍ਹ /ਤਰਨ ਤਾਰਨ, 16 ਅਗਸਤ 2025: ਦੇਸ਼ ਦਾ 79ਵਾਂ ਆਜ਼ਾਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਸਟੇਡੀਅਮ, ਤਰਨਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ । ਇਸ ਮੌਕੇ ‘ਤੇ ਸਮਾਗਮ ‘ਚ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਸ਼ਟਰੀ ਝੰਡਾ ਲਹਿਰਾਇਆ।

ਇਸ ਮੌਕੇ ਮੁੱਖ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਸੀਂ ਤਰਨਤਾਰਨ ਦੀ ਇਸ ਇਤਿਹਾਸਕ ਅਤੇ ਧਾਰਮਿਕ ਧਰਤੀ ‘ਤੇ ਦੇਸ਼ ਦੀ ਆਜ਼ਾਦੀ ਦਾ 79ਵਾਂ ਦਿਵਸ ਮਨਾ ਰਹੇ ਹਾਂ ਅਤੇ ਮੈਂ ਇਸ ਮੌਕੇ ‘ਤੇ ਤੁਹਾਨੂੰ ਸਾਰਿਆਂ ਨੂੰ ਹਾਰਦਿਕ ਵਧਾਈਆਂ ਦਿੰਦਾ ਹਾਂ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਤਸਵੀਰਾਂ ਸਰਕਾਰੀ ਦਫਤਰਾਂ ‘ਚ ਲਗਾਈਆਂ।

ਉਨ੍ਹਾਂ ਕਿਹਾ ਕਿ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ, ਮੋਹਾਲੀ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਅਤੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਸਥਾਪਤ ਕੀਤਾ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਕਮ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਫਰਵਰੀ 2024 ‘ਚ ਪੀਐਸਪੀਸੀਐਲ ਦੁਆਰਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਨੂੰ ਆਪਣੇ ਅਧੀਨ ‘ਚ ਲੈਣ ਤੋਂ ਬਾਅਦ, ਜੂਨ 2025 ‘ਚ ਪਲਾਂਟ ਲੋਡ ਫੈਕਟਰ ਲਗਭਗ 78% ਤੱਕ ਪਹੁੰਚ ਗਿਆ। ਅਪ੍ਰੈਲ 2022 ਤੋਂ ਟਰਾਂਸਮਿਸ਼ਨ ਸਮਰੱਥਾ (ਏਟੀਸੀ/ਟੀਟੀਸੀ) 7400/8000 ਮੈਗਾਵਾਟ ਤੋਂ ਵਧਾ ਕੇ 10400/10900 ਮੈਗਾਵਾਟ ਕਰ ਦਿੱਤੀ ਹੈ, ਜਿਸ ਨਾਲ ਰਾਸ਼ਟਰੀ ਗਰਿੱਡ ਤੋਂ ਬਿਜਲੀ ਦਾ ਆਯਾਤ ਵਧਿਆ ਹੈ। ਇਸ ਤੋਂ ਇਲਾਵਾ, 90% ਤੱਕ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੂੰ ਵੱਖ-ਵੱਖ ਦਸਤਾਵੇਜ਼ ਪ੍ਰਦਾਨ ਕਰਦੀ ਹੈ ਜਿਵੇਂ ਕਿ ਜਨਮ ਸਰਟੀਫਿਕੇਟ, ਜਨਮ ਨਾ ਹੋਣ ਦਾ ਸਰਟੀਫਿਕੇਟ, ਦੇਰ ਨਾਲ ਜਨਮ ਦਾਖਲਾ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਰਟੀਫਿਕੇਟ, ਡਰਾਈਵਿੰਗ ਸਰਟੀਫਿਕੇਟ, ਮੌਤ ਸਰਟੀਫਿਕੇਟ, ਵਿਆਹ, ਤਲਾਕਨਾਮਾ, ਡਿਕਰੀ ਸ਼ੀਟ, ਗੋਦ ਲੈਣ ਸੰਬੰਧੀ, ਹਲਫਨਾਮਾ, ਫਿੰਗਰ ਪ੍ਰਿੰਟ ਅਤੇ ਹੋਰ ਸਰਟੀਫਿਕੇਟ ਆਦਿ।

ਇਹ ਦਸਤਾਵੇਜ਼ ਸਬੰਧਤ ਡਿਪਟੀ ਕਮਿਸ਼ਨਰ ਤੋਂ ਕਾਊਂਟਰਸਾਈਨ ਕਰਵਾਉਣ ਦੇ 06 ਮਹੀਨਿਆਂ ਦੇ ਅੰਦਰ-ਅੰਦਰ ਵਿਭਾਗ ਦੇ ਚੰਡੀਗੜ੍ਹ ਦਫ਼ਤਰ ਤੋਂ ਤਸਦੀਕ ਕੀਤੇ ਜਾ ਸਕਦੇ ਹਨ। ਹੁਣ ਇਹ ਸੇਵਾ ਪੂਰੇ ਪੰਜਾਬ ‘ਚ ਔਨਲਾਈਨ ਈ-ਸਨਦ ਪੋਰਟਲ ਰਾਹੀਂ ਉਪਲਬਧ ਕਰਵਾਈ ਹੈ, ਜਿਸ ਰਾਹੀਂ ਬਿਨੈਕਾਰ ਆਪਣੇ ਘਰ ਬੈਠੇ ਹੀ ਆਪਣੇ ਦਸਤਾਵੇਜ਼ਾਂ ਦੇ ਕਾਊਂਟਰਸਾਈਨ ਲਈ ਅਰਜ਼ੀ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐਨਆਰਆਈਜ਼ ਦੇ ਕਾਊਂਟਰਸਾਈਨ ਕਰਵਾਉਣ ਲਈ ਵੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਨ. ਆਰ. ਆਈ ਲਈ ਇੱਕ ਵਟਸਐਪ ਨੰਬਰ 90560-09884 ਜਾਰੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਇਹ ਪ੍ਰਕਿਰਿਆ ਜਾਰੀ ਹੈ। ਜਲਦੀ ਹੀ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ, ਪੰਜਾਬ ਦੇ ਹਰ ਨਿਵਾਸੀ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਦਿੱਤਾ ਜਾਵੇਗਾ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ, ਸਾਰੇ ਸਰਕਾਰੀ ਸਕੂਲਾਂ ‘ਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਲੱਖਣ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਲਗਭਗ 08 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਤੋਂ ਬਚਣ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਸ਼ੀਰਵਾਦ ਯੋਜਨਾ ਤਹਿਤ ਇਸ ਸਾਲ ਹੁਣ ਤੱਕ ਅਨੁਸੂਚਿਤ ਜਾਤੀਆਂ ਦੇ 15,777 ਲਾਭਪਾਤਰੀਆਂ ਨੂੰ 80 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ। ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25.90 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ 115 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਰਨ ਵਾਲੀਆਂ ਸ਼ਖਸੀਅਤਾਂ ਦੇ ਨਾਮ ‘ਤੇ ਰੱਖੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ, 15 ਸਤੰਬਰ ਤੱਕ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ “ਸ੍ਰੀ ਗੁਰੂ ਤੇਗ ਬਹਾਦਰ ਜੀ ਹਰਿਆਵਲ ਸੰਕਲਪ” ਤਹਿਤ 2025-26 ਦੌਰਾਨ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਪੌਦੇ ਲਗਾਉਣ ਦੀ ਯੋਜਨਾ ਬਣਾਈ ਹੈ।

Read More: ਪੰਜਾਬੀਆਂ ਨੇ ਆਜ਼ਾਦੀ ਸੰਗਰਾਮ ‘ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਹਰਪਾਲ ਸਿੰਘ ਚੀਮਾ

Scroll to Top