ਚੰਡੀਗੜ੍ਹ ,18 ਅਗਸਤ 2025: ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕਾਂ ਕੀਤੀਆਂ ਅਤੇ ਉਨ੍ਹਾਂ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟੂਅਲ ਇੰਪਲਾਈਜ਼ ਯੂਨੀਅਨ ਨਾਲ ਪੀਐਸਪੀਸੀਐਲ ਗੈਸਟ ਹਾਊਸ ਵਿਖੇ ਬੈਠਕ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ.ਕੇ. ਸਿਨਹਾ ਵੀ ਸਨ। ਬੈਠਕ ਦੌਰਾਨ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਬਾਰੇ ਇੱਕ ਪ੍ਰਸਤਾਵ ਤਿਆਰ ਕਰਨ ਅਤੇ ਅਗਲੇਰੀ ਕਾਰਵਾਈ ਨੂੰ ਸੁਚਾਰੂ ਬਣਾਉਣ ਲਈ ਵਿੱਤ ਅਤੇ ਪ੍ਰਸੋਨਲ ਵਿਭਾਗਾਂ ਨਾਲ ਇਸ ‘ਤੇ ਚਰਚਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਪਹਿਲਾਂ, ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਨਾਲ ਵੱਖ-ਵੱਖ ਬੈਠਕਾਂ ਕੀਤੀਆਂ। ਉਨ੍ਹਾਂ ਨੇ ਯੂਨੀਅਨਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਦੋਵਾਂ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਛੇਤੀ ਹੱਲ ਲਈ ਪ੍ਰਸਤਾਵ ਤਿਆਰ ਕਰਨ ਅਤੇ ਵਿੱਤ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ।
Read More: ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ




