ਚੰਡੀਗੜ੍ਹ, 18 ਅਗਸਤ 2025: ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸੂ-ਮੋਟੋ ਨੋਟਿਸ ਲਿਆ ਹੈ | ਇਸ ਮਾਮਲੇ ‘ਚ ਕਮਿਸ਼ਨ ਨੇ ਅੰਮ੍ਰਿਤਸਰ ਦੇ ਐਸ.ਐਸ.ਪੀ ਤੋਂ ਰਿਪੋਰਟ ਤਲਬ ਕੀਤੀ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਕਿ ਇੱਕ ਵਿਅਕਤੀ ਅਨੁਸੂਚਿਤ ਜਾਤੀ ਵਰਗ ਦੇ ਮਜ਼੍ਹਬੀ ਸਿੱਖ/ਵਾਲਮੀਕਿ ਪਰਿਵਾਰ ਨੂੰ ਜਾਤੀ ਸੂਚਕ ਗਾਲਾਂ ਕੱਢ ਰਿਹਾ ਹੈ, ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ‘ਚ ਸੰਵਿਧਾਨਿਕ ਕਾਨੂੰਨਾਂ ਤੋਂ ਉਲਟ ਜਾਤੀਵਾਦ ਫੈਲਾਉਣ ਵਾਲੇ ਅਨਸਰਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
Read More: NCB ਵੱਲੋਂ ਜਲ੍ਹਿਆਂਵਾਲਾ ਬਾਗ ‘ਚ ਨੁੱਕੜ ਨਾਟਕ, ਨਸ਼ਿਆਂ ਖ਼ਿਲਾਫ ਦਿੱਤਾ ਸਖ਼ਤ ਸੁਨੇਹਾ