ਚੰਡੀਗੜ੍ਹ, 18 ਅਗਸਤ: ਸੁਪਰੀਮ ਕੋਰਟ ਨੇ ਪੰਜਾਬ ‘ਚ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ‘ਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਮਨਜੂਰੀ ਦੇ ਦਿੱਤੀ ਹੈ।
ਸੁਪਰੀਮ ਕੋਰਟ ਦੇ ਸੂਬੇ ਦੇ ਸਰਕਾਰੀ ਕਾਲਜਾਂ ‘ਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਇਜ਼ਾਜਤ ਦੇਣ ਦੇ ਫੈਸਲੇ ਦਾ ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫੈਸਲਾ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਅਦਾਲਤ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ।
ਜ਼ਿਕਰਯੋਗ ਹੈ ਕਿ 14 ਜੁਲਾਈ 2025 ਨੂੰ ਸੁਪਰੀਮ ਕੋਰਟ ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਤੁਰੰਤ ਇਕ ਪਟੀਸ਼ਨ ਦਾਇਰ ਕੀਤੀ ਸੀ | ਇਸ ‘ਚ ਪ੍ਰੋਫੈਸਰਾਂ ਦੇ ਹਟਾਏ ਜਾਣ ਸੰਬੰਧੀ ਸਰਕਾਰੀ ਕਾਲਜਾਂ ‘ਚ ਸਿੱਖਿਆ ਦੇ ਸੰਭਾਵੀਂ ਨੁਕਸਾਨ ਬਾਰੇ ਦੱਸਿਆ ਗਿਆ ਸੀ।
Read More: 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰਨ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ