ਵੱਡੀ ਖ਼ਬਰ : ਵਿਰੋਧੀ ਧਿਰ ਨੇ ਉਪ ਰਾਸ਼ਟਰਪਤੀ ਅਹੁਦੇ ਦੇ ਲਈ ਸੇਵਾਮੁਕਤ ਜਸਟਿਸ ਰੈੱਡੀ ਨੂੰ ਐਲਾਨਿਆ ਆਪਣਾ ਉਮੀਦਵਾਰ

19 ਅਗਸਤ 2025: I.N.D.I. A ਗਠਜੋੜ ਨੇ ਮੰਗਲਵਾਰ ਨੂੰ ਉਪ ਰਾਸ਼ਟਰਪਤੀ (Vice President) ਅਹੁਦੇ ਦੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਦੇ ਘਰ ਹੋਈ ਮੀਟਿੰਗ ਵਿੱਚ ਸੁਪਰੀਮ ਕੋਰਟ (SUPREME COURT) ਦੇ ਸੇਵਾਮੁਕਤ ਜੱਜ ਬੀ ਸੁਦਰਸ਼ਨ ਰੈਡੀ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਖੜਗੇ ਨੇ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ।

ਵਿਰੋਧੀ ਧਿਰ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ, ਸੇਵਾਮੁਕਤ ਜਸਟਿਸ ਰੈਡੀ ਕੌਣ ਹਨ?

ਸੇਵਾਮੁਕਤ ਜਸਟਿਸ ਬੀ ਸੁਦਰਸ਼ਨ ਰੈਡੀ ਦਾ ਜਨਮ 8 ਜੁਲਾਈ 1946 ਨੂੰ ਹੋਇਆ ਸੀ। ਉਨ੍ਹਾਂ ਨੇ ਬੀ.ਏ., ਐਲ.ਐਲ.ਬੀ. ਕੀਤੀ ਹੈ। ਉਨ੍ਹਾਂ ਨੂੰ 2 ਮਈ 1995 ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ 5 ਦਸੰਬਰ 2005 ਨੂੰ ਗੁਹਾਟੀ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ।

ਕਈ ਵਿਰੋਧੀ ਆਗੂਆਂ ਨੇ ਸੋਮਵਾਰ ਸ਼ਾਮ ਨੂੰ ਖੜਗੇ ਦੇ ਘਰ ਇੱਕ ਮੀਟਿੰਗ ਕੀਤੀ ਅਤੇ ਉਪ ਰਾਸ਼ਟਰਪਤੀ ਅਹੁਦੇ ਲਈ ਆਪਣੇ ਸਾਂਝੇ ਉਮੀਦਵਾਰ ਦੇ ਨਾਵਾਂ ‘ਤੇ ਚਰਚਾ ਕੀਤੀ। ਆਗੂਆਂ ਨੇ ਕੁਝ ਨਾਵਾਂ ਦਾ ਸੁਝਾਅ ਦਿੱਤਾ, ਜਿਸ ਵਿੱਚ ਤਾਮਿਲਨਾਡੂ ਦੇ ਕੁਝ ਨਾਮ ਵੀ ਸ਼ਾਮਲ ਸਨ।

Read More: ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਦਾ ਕਰਤਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

Scroll to Top