20 ਅਗਸਤ 2025: ਚੰਡੀਗੜ੍ਹ ਦੇ ਸੈਕਟਰ-1 ਵਿੱਚ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੂੰ ਮੁੜ ਤੋਂ ਇੱਕ ਵਾਰ ਫਿਰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਧਮਕੀ ਮਿਲਣ ਤੋਂ ਬਾਅਦ ਉਥੇ ਹਫੜਾ ਦਫੜੀ ਮੱਚ ਗਿਆ ਹੈ, ਜਿਥੇ ਧਮਕੀ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਚੌਕਸ ਹੋ ਗਈ ਅਤੇ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਬੰਬ ਸਕੁਐਡ ਅਤੇ ਆਪ੍ਰੇਸ਼ਨ ਸੈੱਲ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਕੈਂਪਸ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਪੁਲਿਸ ਹਰ ਜਗ੍ਹਾ ਤਲਾਸ਼ੀ ਲੈ ਰਹੀ ਹੈ।
ਧਮਕੀ ਭਰਿਆ ਈਮੇਲ ਹਾਈ ਕੋਰਟ ਦੇ ਰਜਿਸਟਰਾਰ ਨੂੰ ਮਿਲਿਆ ਹੈ
ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਭਰਿਆ ਈਮੇਲ ਹਾਈ ਕੋਰਟ ਦੇ ਰਜਿਸਟਰਾਰ ਨੂੰ ਮਿਲਿਆ ਹੈ। ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲੀਆਂ ਸਨ, ਪਰ ਫਿਰ ਵੀ ਕੁਝ ਨਹੀਂ ਮਿਲਿਆ। ਇਸ ਵੇਲੇ ਹਾਈ ਕੋਰਟ ਆਉਣ-ਜਾਣ ਵਾਲੇ ਲੋਕਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਹੋਰ ਵੀ ਸਖ਼ਤ ਕਰ ਦਿੱਤੀ ਗਈ ਹੈ।
Read More: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ, Elante Mall ਵੀ ਕਰਵਾਇਆ ਖ਼ਾਲੀ