ਦੇਸ਼, 21 ਅਗਸਤ 2025: ਔਨਲਾਈਨ ਗੇਮਿੰਗ ਬਿੱਲ 2025 (Online Gaming Bill 2025) ਹੁਣ ਰਾਜ ਸਭਾ ‘ਚ ਵੀ ਪਾਸ ਹੋ ਗਿਆ ਹੈ। ਇਸ ਦੌਰਾਨ ਸਦਨ ‘ਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਰਿਹਾ। ਇਸ ਹੰਗਾਮੇ ਦੌਰਾਨ ਕਾਂਗਰਸ ਪ੍ਰਧਾਨ ਖੜਗੇ ਨੇ ਦੁਬਾਰਾ SIR ਦੇ ਮੁੱਦੇ ‘ਤੇ ਬੋਲਣ ਦੀ ਕੋਸ਼ਿਸ਼ ਕੀਤੀ, ਪਰ ਲੋਕ ਸਭਾ ਦੇ ਚੇਅਰਮੈਨ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਖੜਗੇ ਪ੍ਰਤੀ ਨਾਰਾਜ਼ਗੀ ਪ੍ਰਗਟ ਕੀਤੀ।
ਇਸ ਨਾਲ ਦੋਵਾਂ ਵਿਚਾਲੇ ਬਹਿਸ ਵੀ ਹੋਈ। ਰਾਜ ਸਭਾ ਦੀ ਕਾਰਵਾਈ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਬਾਅਦ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਆਗੂਆਂ ਨੇ ਲੋਕ ਸਭਾ ਸਪੀਕਰ ਨਾਲ ਰਸਮੀ ਮੁਲਾਕਾਤ ਵੀ ਨਹੀਂ ਕੀਤੀ।
ਰਾਜ ਸਭਾ ਦੀ ਕਾਰਵਾਈ ਦੋ ਵਜੇ ਸ਼ੁਰੂ ਹੋਣ ਤੋਂ ਬਾਅਦ, ਔਨਲਾਈਨ ਗੇਮਿੰਗ ਬਿੱਲ ਸਦਨ ‘ਚ ਪੇਸ਼ ਕੀਤਾ ਗਿਆ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਿੱਲ ਪੇਸ਼ ਕਰਦਿਆਂ ਕਿਹਾ ਕਿ ਔਨਲਾਈਨ ਗੇਮਿੰਗ ਦੀ ਸਮੱਸਿਆ ਨਸ਼ਿਆਂ ਵਾਂਗ ਇੱਕ ਲਤ ਬਣ ਗਈ ਹੈ ਅਤੇ ਇਸ ‘ਚ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਦੀ ਕਮਾਈ ਗੁਆ ਚੁੱਕੇ ਹਨ। ਕੇਂਦਰੀ ਮੰਤਰੀ ਨੇ ਹਾਲ ਹੀ ਦੇ ਸਮੇਂ ‘ਚ ਔਨਲਾਈਨ ਗੇਮਿੰਗ ਨਾਲ ਸਬੰਧਤ ਮਾਮਲਿਆਂ ਅਤੇ ਇਸ ਕਾਰਨ ਲੋਕਾਂ ਦੀ ਖੁਦਕੁਸ਼ੀ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ।
ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਅੱਜ ਸਾਡੇ ਸੈਸ਼ਨ ਦਾ ਆਖਰੀ ਦਿਨ ਸੀ। ਸਪੀਕਰ ਨੇ ਕਿਹਾ ਕਿ ਇਹ ਸੈਸ਼ਨ ਉਮੀਦਾਂ ‘ਤੇ ਖਰਾ ਨਹੀਂ ਉਤਰਿਆ। 120 ਘੰਟੇ ਦੀ ਚਰਚਾ ਦਾ ਟੀਚਾ ਪ੍ਰਾਪਤ ਨਹੀਂ ਹੋਇਆ। ਇਸ ਤਰ੍ਹਾਂ ਜਨਤਾ ਅਤੇ ਦੇਸ਼ ਨੂੰ ਵੀ ਨੁਕਸਾਨ ਹੁੰਦਾ ਹੈ।
Read More: ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ‘ਚ 84 ਘੰਟੇ ਬਰਬਾਦ, 12 ਮਹੱਤਵਪੂਰਨ ਕਾਨੂੰਨ ਕੀਤੇ ਪਾਸ




