22 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ CM ਮਾਨ ਨੇ X ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ਜਸਵਿੰਦਰ ਭੱਲਾ (Jaswinder Bhalla) ਜੀ ਦਾ ਇਸ ਦੁਨੀਆਂ ਤੋਂ ਅਚਾਨਕ ਚਲੇ ਜਾਣਾ ਬਹੁਤ ਦੁਖਦਾਈ ਹੈ.. ਛਣਕਾਟਿਆ ਦੀ ਛਣਕਾਰ ਦੇ ਬੰਦ ਹੋਣ ਨਾਲ ਮਨ ਦੁਖੀ ਹੈ.. ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ… ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗਾ..
ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਭੱਲਾ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ 65 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਬਿਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਪ੍ਰਸਿੱਧ ਕਾਮੇਡੀਅਨ ਅਤੇ ਅਦਾਕਾਰ ਭੱਲਾ ‘ਕੈਰੀ ਆਨ ਜੱਟਾ’, ‘ਮਾਹੌਲ ਠੀਕ ਹੈ’, ‘ਜੱਟ ਏਅਰਵੇਜ਼’ ਅਤੇ ‘ਜੱਟ ਐਂਡ ਜੂਲੀਅਟ 2’ ਵਰਗੀਆਂ ਪੰਜਾਬੀ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ।

Read More: ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦੇ.ਹਾਂ.ਤ




