ਗਿਰਦਾਵਰੀ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 22 ਅਗਸਤ 2025: ਪੰਜਾਬ ਦੇ ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ‘ਚ ਹਦਾਇਤ ਕੀਤੀ ਹੈ ਪਾਣੀ ਘਟਦੇ ਸਾਰ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ‘ਚ ਮੁਆਵਜ਼ਾ ਕੇਸ ਤਿਆਰ ਕਰ ਕੇ ਬਿਨਾਂ ਕਿਸੇ ਦੇਰੀ ਤੋਂ ਸਰਕਾਰ ਨੂੰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ‘ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੇ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਸਿਰ ਮੁਆਵਜ਼ਾ ਦੇਣ ਅਤੇ ਕਾਸ਼ਤਕਾਰਾਂ ਨੂੰ ਦਰਪੇਸ਼ ਮੁਸ਼ਕਿਲ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

Read More: ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੈਬਨਿਟ ਮੰਤਰੀ

Scroll to Top