ADC of Patiala

ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ADC ਵਜੋਂ ਅਹੁਦਾ ਸੰਭਾਲਿਆ

ਪਟਿਆਲਾ 23 ਅਗਸਤ 2025: 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁਦਾ ਸਾਂਭ ਲਿਆ ਹੈ। ਸਿਮਰਪ੍ਰੀਤ ਕੌਰ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ*ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣਗੇ।

ਏ.ਡੀ.ਸੀ. ਸਿਮਰਪ੍ਰੀਤ ਕੌਰ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ, ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਤਾਂ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ।

ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਵਿਖੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜ੍ਹਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ‘ਚ ਵੀ ਸੇਵਾ ਨਿਭਾ ਚੁੱਕੇ ਹਨ।

Read More: ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Scroll to Top