ਚੰਡੀਗੜ੍ਹ, 23 ਅਗਸਤ 2025: ਪੰਜਾਬ ਸਰਕਾਰ ਨੇ ਸੂਬੇ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜ਼ਮੀਨੀ ਹਕੀਕਤ ਨੂੰ ਸਮਝਦਿਆਂ ਰਾਹਤ ਕਾਰਜ਼ਾ ਸੰਬੰਧੀ ਕਾਰਵਾਈ ਤੇਜ਼ ਕਰ ਦਿੱਤੀ ਹੈ | ਪੰਜਾਬ ਸਰਕਾਰ ਨੇ 2 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਹੈ ਅਤੇ ਨਾਲ ਹੀ 8 ਕੈਬਨਿਟ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਭੇਜਿਆ ਗਿਆ ਹੈ | ਇਸਦੇ ਨਾਲ ਹੀ ਸੂਬਾ ਸਰਕਾਰ ਨੇ ਸਪੈਸ਼ਲ ਗਿਰਦਾਵਰੀ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਸਰਕਾਰ ਮੁਤਾਬਕ ਪਿਛਲੇ 3 ਸਾਲਾਂ ਦੌਰਾਨ ਹੜ੍ਹਾਂ ਤੋਂ ਬਚਾਅ ਲਈ 276 ਕਰੋੜ ਰੁਪਏ ਦਾ ਜੋ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ। ਸਰਕਾਰ ਮੁਤਾਬਕ ਇਹ ਯੋਜਨਾਵਾਂ ਹੁਣ ਸਿਰਫ਼ ਕਾਗਜ਼ੀ ਨਹੀਂ ਰਹੀਆਂ, ਸਗੋਂ ਸੰਕਟ ਦੇ ਸਮੇਂ ਲੋਕਾਂ ਨੂੰ ਸੁਰੱਖਿਆ ਦੇਣ ‘ਚ ਕਾਮਯਾਬ ਸਾਬਤ ਹੋ ਰਹੀਆਂ ਹਨ।
ਪੰਜਾਬ ਦੇ ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਤਲੁਜ ਕੰਢੇ ਧੁੱਸੀ ਬੰਨ੍ਹਾਂ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਹ ਭਰੋਸਾ ਵੀ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਦੂਜੇ ਪਾਸੇ ਹਰਦੀਪ ਸਿੰਘ ਮੁੰਡੀਆਂ ਸੁਲਤਾਨਪੁਰ ਲੋਧੀ ਪਹੁੰਚੇ ਅਤੇ ਡਾ. ਬਲਬੀਰ ਸਿੰਘ ਨੇ ਕਪੂਰਥਲਾ ਦੇ ਪ੍ਰਸ਼ਾਸਨ ਨਾਲ ਬੈਠਕ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।
Read More: Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ




