ਚੌਧਰੀ ਬੰਸੀ ਲਾਲ

CM ਨਾਇਬ ਸਿੰਘ ਸੈਣੀ ਵੱਲੋਂ ਚੌਧਰੀ ਬੰਸੀ ਲਾਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ

ਹਰਿਆਣਾ, 26 ਅਗਸਤ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਸਦਨ ‘ਚ ਸਾਬਕਾ ਮੁੱਖ ਮੰਤਰੀ ਅਤੇ ਸੂਬੇ ਦੇ ਵਿਕਾਸ ਪੁਰਸ਼ ਸਵਰਗੀ ਚੌਧਰੀ ਬੰਸੀ ਲਾਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਭਾਵੁਕ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਚੌਧਰੀ ਬੰਸੀ ਲਾਲ ਚਾਰ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹੇ ਅਤੇ 11 ਸਾਲਾਂ ਤੋਂ ਵੱਧ ਸਮੇਂ ਤੱਕ ਸੂਬੇ ਦੀ ਅਗਵਾਈ ਕੀਤੀ। ਇਸ ਸਮੇਂ ਦੌਰਾਨ ਉਨ੍ਹਾਂ ਨੇ ਹਰਿਆਣਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ, ਇਸ ਲਈ ਉਨ੍ਹਾਂ ਨੂੰ ਰਾਜ ਦੇ ਸਿਰਜਣਹਾਰ ਅਤੇ ਵਿਕਾਸ ਪੁਰਸ਼ ਕਿਹਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਚੌਧਰੀ ਬੰਸੀ ਲਾਲ ਸੱਤ ਵਾਰ ਹਰਿਆਣਾ ਵਿਧਾਨ ਸਭਾ ਦੇ ਮੈਂਬਰ, ਤਿੰਨ ਵਾਰ ਲੋਕ ਸਭਾ ਦੇ ਮੈਂਬਰ ਅਤੇ ਦੋ ਵਾਰ ਰਾਜ ਸਭਾ ਦੇ ਮੈਂਬਰ ਰਹੇ। ਕੇਂਦਰ ਸਰਕਾਰ ‘ਚ ਵੀ ਉਨ੍ਹਾਂ ਨੇ ਰੱਖਿਆ ਮੰਤਰਾਲੇ, ਆਵਾਜਾਈ ਮੰਤਰਾਲੇ ਅਤੇ ਰੇਲਵੇ ਮੰਤਰਾਲੇ ਵਰਗੇ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲ ਕੇ ਆਪਣੀ ਸ਼ਾਨਦਾਰ ਕਾਰਜਸ਼ੈਲੀ ਦਿਖਾਈ।

ਮੁੱਖ ਮੰਤਰੀ ਨੇ ਕਿਹਾ ਕਿ ਚੌਧਰੀ ਬੰਸੀ ਲਾਲ ਇੱਕ ਕਰਮਯੋਗੀ ਸਨ, ਕਦਰਾਂ-ਕੀਮਤਾਂ ‘ਤੇ ਆਧਾਰਿਤ ਰਾਜਨੀਤੀ ਦੇ ਪ੍ਰਤੀਕ ਅਤੇ ਇੱਕ ਕੁਸ਼ਲ ਪ੍ਰਸ਼ਾਸਕ ਸਨ। ਉਨ੍ਹਾਂ ਦੀ ਸ਼ਖਸੀਅਤ ਸਿੱਧੀ ਅਤੇ ਦੂਰਦਰਸ਼ੀ ਸੀ। ਪੰਜ ਦਹਾਕਿਆਂ ਦੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਨੀਤੀਆਂ ਨੇ ਹਰਿਆਣਾ ਨੂੰ ਇੱਕ ਨਵੀਂ ਪਛਾਣ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਚੌਧਰੀ ਬੰਸੀ ਲਾਲ ਦਾ ਯੋਗਦਾਨ ਅਤੇ ਉਨ੍ਹਾਂ ਦੀਆਂ ਦੂਰਦਰਸ਼ੀ ਨੀਤੀਆਂ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

Read More: ਹਰਿਆਣਾ ਸਰਕਾਰ ਨੇ 28 ਅਗਸਤ ਨੂੰ ਸੱਦੀ ਅਹਿਮ ਕੈਬਿਨਟ ਬੈਠਕ

Scroll to Top