ਹੜ੍ਹ ਕੰਟਰੋਲ ਰੂਮ

ਪੰਜਾਬ ਸਰਕਾਰ ਨੇ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਕੀਤਾ ਇਕੱਠਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 27 ਅਗਸਤ 2025: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਦੌਰਾਨ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ | ਉਨ੍ਹਾਂ ਕਿਹਾਕਿ ਪਿਛਲੇ 4 ਸਾਲਾਂ ਦੌਰਾਨ ਇਹ ਸਭ ਤੋਂ ਵੱਧ ਹੈ। ਇਸਦੇ ਨਾਲ ਹੀ ਲੇਬਰ ਸੈੱਸ 2021-22 ‘ਚ 203.94 ਕਰੋੜ ਰੁਪਏ ਇਕੱਠਾ ਕੀਤਾ ਸੀ, 2022-23 ਦੌਰਾਨ 208.92 ਕਰੋੜ ਰੁਪਏ ਅਤੇ 2023-24 ‘ਚ 180 ਕਰੋੜ ਰੁਪਏ ਸਨ।

ਇਸ ਸੰਬੰਧੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਕਿਰਤ ਵਿਭਾਗ ਨੇ ਸੈੱਸ ਇਕੱਠਾ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਹੈ ਅਤੇ ਜਵਾਬਦੇਹੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦਾ ਲਾਭ ਉਠਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਉਸਾਰੀ ਕਾਮਿਆਂ ਦੀ ਭਲਾਈ ਲਈ ਕੀਤੀ ਜਾਂਦੀ ਹੈ, ਜਿਸ ‘ਚ ਸਿਹਤ ਸੰਭਾਲ, ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਸ਼ਾਮਲ ਹਨ। ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਇਹ ਸ਼ਾਨਦਾਰ ਵਾਧਾ ਨਾ ਸਿਰਫ਼ ਇੱਕ ਵਿੱਤੀ ਪ੍ਰਾਪਤੀ ਹੈ ਬਲਕਿ ਕਿਰਤ ਖੇਤਰ ‘ਚ ਬਿਹਤਰ ਸ਼ਾਸਨ ਅਤੇ ਪ੍ਰਭਾਵਸ਼ਾਲੀ ਨੀਤੀਆਂ ਨੂੰ ਲਾਗੂ ਕਰਨ ਦਾ ਸੰਕੇਤ ਵੀ ਹੈ। ਇਹ ਜ਼ਿਕਰਯੋਗ ਹੈ ਕਿ ਕਿਰਤ ਸੈੱਸ ਮੁੱਖ ਤੌਰ ‘ਤੇ ਸੂਬੇ ‘ਚ ਉਸਾਰੀ ਨਾਲ ਸਬੰਧਤ ਗਤੀਵਿਧੀਆਂ ਅਤੇ ਪ੍ਰੋਜੈਕਟਾਂ ਤੋਂ ਇਕੱਠਾ ਕੀਤਾ ਜਾਂਦਾ ਹੈ ਤਾਂ ਜੋ ਮਜ਼ਦੂਰਾਂ ਦੀ ਸੁਰੱਖਿਆ, ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।

Read More: ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਂਟ

Scroll to Top