Horticulture Punjab

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਤੇ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਚੰਡੀਗੜ੍ਹ, 28 ਅਗਸਤ 2025: ਪੰਜਾਬ ਸਰਕਾਰ ਨੇ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅਤੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (JICA) ਨੇ ਸਾਂਝੇ ਤੌਰ ‘ਤੇ “ਪੰਜਾਬ ‘ਚ ਜਲਵਾਯੂ ਅਨੁਕੂਲ ਅਤੇ ਵਾਤਾਵਰਣ ਪੱਖੋਂ ਟਿਕਾਊ ਬਾਗਬਾਨੀ (PCRESHP) ਨੂੰ ਉਤਸ਼ਾਹਿਤ ਕਰਨਾ” ਵਿਸ਼ੇ ‘ਤੇ ਭਾਈਵਾਲਾਂ ਨਾਲ ਨਵੀਂ ਤਕਨਾਲੋਜੀ ਦੇ ਆਦਾਨ-ਪ੍ਰਦਾਨ ‘ਤੇ ਇੱਕ ਵਰਕਸ਼ਾਪ ਕਰਵਾਈ। ਇਹ ਸਮਾਗਮ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਕੰਪਲੈਕਸ, ਸੈਕਟਰ-31, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ।

ਇਹ ਵਰਕਸ਼ਾਪ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (CII) ਕੰਪਲੈਕਸ, ਸੈਕਟਰ 31, ਚੰਡੀਗੜ੍ਹ ਵਿਖੇ ਕਰਵਾਈ। ਇਸ ਸਮਾਗਮ ਦੌਰਾਨ ਬਾਗਬਾਨੀ ਮਾਹਰਾਂ, ਭਾਈਵਾਲਾਂ ਅਤੇ ਉੱਚ-ਪੱਧਰੀ JICA ਵਫ਼ਦ ਨੇ ਬਾਗਬਾਨੀ ਖੇਤਰ ‘ਚ ਟਿਕਾਊ ਅਭਿਆਸਾਂ ਅਤੇ ਉੱਨਤ ਤਕਨਾਲੋਜੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ।

ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਜੇ.ਆਈ.ਸੀ.ਏ. ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ, ਇਸ ‘ਚ ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਹੇਯਾਸੇ ਤਾਕੇਹੀਕੋ, ਜੇ.ਆਈ.ਸੀ.ਏ. ਇੰਡੀਆ ਦੇ ਸੀਨੀਅਰ ਪ੍ਰਤੀਨਿਧੀ ਈਜੀ ਵਾਕਾਮਤਸੂ, ਜੇ.ਆਈ.ਸੀ.ਏ. ਸਰਵੇਅ ਟੀਮ ਦੇ ਟੀਮ ਲੀਡਰ ਸ਼ਿਨੋਹਾਰਾ ਟੋਗੋ ਅਤੇ ਡਿਵੈਲਪਮੈਂਟ ਸਪੈਸ਼ਲਿਸਟ ਜੇ.ਆਈ.ਸੀ.ਏ. ਇੰਡੀਆ ਨਿਸ਼ਠਾ ਵੈਂਗੁਰਲੇਕਰ ਸ਼ਾਮਲ ਸਨ।

ਇਸ ਦੌਰਾਨ ਮੰਤਰੀ ਨੇ ਸੀ.ਆਈ.ਆਈ. ਚੰਡੀਗੜ੍ਹ ਦੇ ਚੇਅਰਪਰਸਨ ਅਮਿਤ ਜੈਨ ਦਾ ਵੀ ਸਵਾਗਤ ਕੀਤਾ। ਉਨ੍ਹਾਂ ਨੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਨਵੇਂ ਅਭਿਆਸਾਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ‘ਚ ਮੁਹਾਰਤ ਅਤੇ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ।

30 ਮੈਂਬਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਫਸਲੀ ਰਹਿੰਦ-ਖੂੰਹਦ ਕੁਸ਼ਲ ਅਤੇ ਟਿਕਾਊ ਬਾਗਬਾਨੀ ਪ੍ਰੋਜੈਕਟ ਅਧੀਨ ਭਾਈਵਾਲੀ ਬਾਰੇ ਚਰਚਾ ਦੌਰਾਨ ਫਸਲੀ ਵਿਭਿੰਨਤਾ, ਟਿਕਾਊ ਸਰੋਤ ਪ੍ਰਬੰਧਨ ਅਤੇ ਕਿਸਾਨਾਂ ਦੀ ਭਲਾਈ ਲਈ ਅਪਗ੍ਰੇਡ ਕੀਤੀ ਤਕਨਾਲੋਜੀ ਦੀ ਵਰਤੋਂ ਵਿੱਚ ਉੱਨਤ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਅਤੇ ਅੰਤਰਰਾਸ਼ਟਰੀ ਮੁਹਾਰਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਜੇ.ਆਈ.ਸੀ.ਏ. ਦੇ ਸਹਿਯੋਗ ਨਾਲ, ਪੰਜਾਬ ਦਾ ਉਦੇਸ਼ ਫਸਲੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕਰਨਾ, ਲਾਗਤ ਖਰਚਿਆਂ ਨੂੰ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਚ ਵਾਧਾ ਕਰਨਾ ਹੈ।”

ਇਸ ਸਮਾਗਮ ‘ਚ ਹੇਯਾਸੇ ਤਾਕੇਹੀਕੋ ਨੇ ਕਿਹਾ ਕਿ ਪੰਜਾਬ ‘ਚ ਬਾਗਬਾਨੀ ਖੇਤਰ ਲਈ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਉੱਨਤ ਜਾਪਾਨੀ ਤਕਨਾਲੋਜੀ, ਸਿਖਲਾਈ ਅਤੇ ਟਿਕਾਊ ਅਭਿਆਸਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਵਰਕਸ਼ਾਪ ਦੌਰਾਨ ਕਈ ਸੈਸ਼ਨ ਕਰਵਾਏ, ਜਿਨ੍ਹਾਂ ‘ਚ ਨਿਯੰਤਰਿਤ ਵਾਤਾਵਰਣ ਬਾਗਬਾਨੀ ‘ਚ ਨਵੀਆਂ ਤਕਨਾਲੋਜੀਆਂ, ਖੇਤੀਬਾੜੀ-ਤਕਨੀਕ ਦੀ ਵਰਤੋਂ ਨਾਲ ਹੱਲ, ਘੱਟ-ਕਾਰਬਨ ਅਤੇ ਟਿਕਾਊ ਬਾਗਬਾਨੀ ਵੱਲ ਕਦਮ ਵਧਾਉਣਾ ਅਤੇ ਭਾਰਤ ਤੇ ਜਾਪਾਨ ਦਰਮਿਆਨ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਰਗੇ ਵਿਸ਼ੇ ਸ਼ਾਮਲ ਸਨ। ਇਹਨਾਂ ਸੈਸ਼ਨਾਂ ਨੇ ਪੰਜਾਬ ਦੇ ਬਾਗਬਾਨੀ ਖੇਤਰ ‘ਚ ਨਵੀਨਤਾ, ਟਿਕਾਊ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਹਰਾਂ ਵੱਲੋਂ ਵਿਚਾਰ-ਵਟਾਂਦਰੇ, ਪੇਸ਼ਕਾਰੀਆਂ ਅਤੇ ਇੰਟਰਐਕਟਿਵ ਆਦਾਨ-ਪ੍ਰਦਾਨ ਲਈ ਇੱਕ ਮੰਚ ਪ੍ਰਦਾਨ ਕੀਤਾ।

ਇਸ ਸਮਾਗਮ ਦੌਰਾਨ ਬਾਗਬਾਨੀ ਵੈਲਿਊ ਚੇਨ ਡਿਵੈਲਪਮੈਂਟ ਨਾਲ ਸੰਬੰਧਿਤ ਤਕਨਾਲੋਜੀਆਂ ਵਾਲੀਆਂ ਜਾਪਾਨ ਅਤੇ ਭਾਰਤ ਦੀਆਂ ਕੰਪਨੀਆਂ, ਖੋਜ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਸ਼ਾਮਲ ਹੋਈਆਂ, ਜੋ ਪੰਜਾਬ ‘ਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਦੇ ਵਿਕਾਸ ਦੇ ਟੀਚੇ ਨੂੰ ਪੂਰਾ ਕਰਨ ‘ਚ ਸਹਿਯੋਗ ਕਰ ਸਕਦੀਆਂ ਹਨ।

ਇਸ ਤੋਂ ਪਹਿਲਾਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਪੰਜਾਬ ਬਾਗਬਾਨੀ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਵੀ ਬਾਗਬਾਨੀ ਵਿਭਾਗ ਰਾਹੀਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਵੱਖ-ਵੱਖ ਲਾਭਾਂ ‘ਤੇ ਚਾਨਣਾ ਪਾਇਆ, ਜਿਸ ‘ਚ ਤਕਨੀਕੀ ਮਾਰਗਦਰਸ਼ਨ, ਵਿੱਤੀ ਸਹਾਇਤਾ ਅਤੇ ਸੂਬੇ ਭਰ ‘ਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਹਿਲਕਦਮੀਆਂ ਸ਼ਾਮਲ ਹਨ।

Read More: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇ ਰਹੀ ਹੈ 11 ਹਜ਼ਾਰ ਰੁਪਏ ਪੈਨਸ਼ਨ: ਮੋਹਿੰਦਰ ਭਗਤ

Scroll to Top