ਸੰਗਰੂਰ, 28 ਅਗਸਤ 2025: ਪੰਜਾਬ ‘ਚ ਆਏ ਹੜ੍ਹਾਂ ਨੇ ਸੂਬੇ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ | ਉੱਥੇ ਹੀ ਪੰਜਾਬ ਸਰਕਾਰ ਵੀ ਚਿੰਤਿਤ ਨਜ਼ਰ ਆ ਰਹੀ ਹੈ। ਸੰਗਰੂਰ ‘ਚ ਨਿਕਲਦੇ ਘੱਗਰ ਦਰਿਆ ‘ਚ ਪਾਣੀ ਪੱਧਰ ਵਧ ਗਿਆ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੰਗਰੂਰ ਪ੍ਰਸ਼ਾਸਨ ਦੇ ਨਾਲ ਅਹਿਮ ਬੈਠਕ ਕੀਤੀ | ਇਸ ‘ਚ ਸੰਗਰੂਰ ‘ਚ ਜੇਕਰ ਹੜ੍ਹ ਵਰਗੀ ਸਥਿਤੀ ਬਣਦੀ ਹੈ, ਤਾਂ ਕਿਸ ਤਰ੍ਹਾਂ ਦੇ ਪ੍ਰਬੰਧ ਹਨ, ਇਸ ਸੰਬੰਧੀ ਦਾ ਜਾਇਜ਼ਾ ਲਿਆ |
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਸਥਿਤੀ ਬਣਦੀ ਹੈ ਤਾਂ ਨਜਿੱਠਣ ਦੇ ਲਈ ਸੰਗਰੂਰ ਪ੍ਰਸ਼ਾਸਨ ਕੋਲ ਪੂਰੀ ਤਰ੍ਹਾਂ ਦੇ ਪ੍ਰਬੰਧ ਹਨ, ਪੂਰੇ ਪੰਜਾਬ ਦੇ ਸਿਵਲ ਸਰਜਨਾਂ ਨੂੰ ਅਤੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦੇ ਦਿੱਤੇ ਹਨ ਅਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਕਿ ਜੇਕਰ ਕਿਸੇ ਵੀ ਇਲਾਕੇ ਦੇ ‘ਚ ਹੜ੍ਹ ਵਰਗੀ ਸਥਿਤੀ ਬਣਦੀ ਹੈ, ਤਾਂ ਉਸ ਨੂੰ ਕਿਸ ਤਰ੍ਹਾਂ ਨਜਿੱਠਣਾ ਹੈ |
ਇਸਦੇ ਨਾਲ ਹੀ ਜੋ ਵੀ ਲੋੜੀਂਦੀਆਂ ਚੀਜ਼ਾਂ ਹਨ, ਉਹ ਪਹਿਲਾਂ ਹੀ ਪੂਰੀਆਂ ਕਰ ਲਈਆਂ ਹਨ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ‘ਚ ਡਰੇਨ ਦੀ ਸਫਾਈ ਨੂੰ ਲੈ ਕੇ 3 ਕਰੋੜ ਰੁਪਏ ਦਾ ਟੈਂਡਰ ਲਗਾਇਆ ਗਿਆ ਸੀ, ਜੋ ਜੂਨ ਮਹੀਨੇ ‘ਚ ਖ਼ਤਮ ਹੋ ਗਿਆ ਸੀ, ਪਰ ਜੰਮੂ ਹਿਮਾਚਲ ਵੱਲ ਜ਼ਿਆਦਾ ਪੈ ਰਹੇ ਮੀਂਹ ਦੇ ਕਾਰਨ ਪੰਜਾਬ ‘ਚ ਹੜ੍ਹ ਆਏ ਹਨ, ਨਹੀਂ ਤਾਂ ਪੰਜਾਬ ਸਰਕਾਰ ਵੱਲੋਂ ਇਸ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਸਨ |
Read More: ਪੰਜਾਬ ‘ਚ ਮੌਸਮ ਲੈ ਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ