ਪੰਜਾਬ ਮੌਸਮ: ਮੌਸਮ ਵਿਭਾਗ ਨੇ ਪੰਜਾਬ ‘ਚ ਮੁੜ ਤੋਂ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਜਾਰੀ, ਕਈਂ ਥਾਵਾਂ ‘ਤੇ ਪੈ ਰਿਹਾ ਮੀਂਹ

29 ਅਗਸਤ 2025: ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਉਥੇ ਹੀ ਅੱਜ ਵੀ ਕਈਂ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਕਈ ਪਿੰਡ ਪਾਣੀ ਨਾਲ ਤਬਾਹ ਹੋ ਗਏ ਹਨ। ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ।

ਦੱਸ ਦੇਈਏ ਕਿ ਮੌਸਮ ਵਿੱਚ ਵੱਡੀਆਂ ਤਬਦੀਲੀਆਂ ਕਾਰਨ ਲੋਕਾਂ ਦਾ ਕਾਰੋਬਾਰ ਠੱਪ ਹੋ ਗਿਆ ਹੈ। ਯਾਨੀ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ। ਹਿਮਾਚਲ ਦੇ ਉੱਪਰੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਭਾਖੜਾ ਡੈਮ ਅਤੇ ਪੌਂਗ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦਾ ਵਹਾਅ ਲਗਾਤਾਰ ਵਧ ਰਿਹਾ ਹੈ।

ਇਸ ਦੌਰਾਨ, ਮੌਸਮ ਵਿਭਾਗ (Weather department) ਨੇ ਪੰਜਾਬ ਵਿੱਚ ਫਿਰ ਤੋਂ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ, 29 ਅਗਸਤ ਤੋਂ 1 ਸਤੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪਵੇਗਾ, ਜਿਸ ਲਈ ‘ਪੀਲਾ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, 29 ਅਗਸਤ ਨੂੰ ਮੀਂਹ ਦੀ ਸਥਿਤੀ ਨਾਜ਼ੁਕ ਹੋ ਸਕਦੀ ਹੈ, ਕਿਉਂਕਿ ਅੱਜ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਖੜਾ ਡੈਮ (bhakhra dam) ਦਾ ਪਾਣੀ ਦਾ ਪੱਧਰ 1671.80 ਫੁੱਟ ਦਰਜ ਕੀਤਾ ਗਿਆ ਸੀ, ਜਦੋਂ ਕਿ ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਬੀਬੀਐਮਬੀ ਪ੍ਰਸ਼ਾਸਕਾਂ ਨੇ ਪੌਂਗ ਡੈਮ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਅੱਜ ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ 1,04,989 ਕਿਊਸਿਕ ਪਾਣੀ ਛੱਡਿਆ ਹੈ।

ਇਸ ਤੋਂ ਇਲਾਵਾ, ਪਠਾਨਕੋਟ ਦੇ ਭਾਖੜਾ ਡੈਮ, ਪੌਂਗ ਡੈਮ ਅਤੇ ਮਾਧੋਪੁਰ ਹੈੱਡਵਰਕਸ ਤੋਂ ਲਗਾਤਾਰ ਪਾਣੀ ਛੱਡਣ ਕਾਰਨ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਸੁਲਤਾਨਪੁਰ ਲੋਧੀ, ਤਰਨਤਾਰਨ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਖੇਤਰਾਂ ਦੇ ਸੈਂਕੜੇ ਪਿੰਡ 7 ਫੁੱਟ ਤੱਕ ਪਾਣੀ ਨਾਲ ਭਰ ਗਏ ਹਨ।

Read More:  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ

Scroll to Top