ਚੰਡੀਗੜ੍ਹ 29 ਅਗਸਤ 2025: ਪੰਜਾਬ ਵਿਧਾਨ ਸਭਾ (punjab vidhan sabha ) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਜੋ ਭਾਈ ਘਨੱਈਆ ਕੈਂਸਰ ਪ੍ਰੀਵੈਂਸ਼ਨ ਸਰਵਿਸ ਸੋਸਾਇਟੀ ਅਤੇ ਗੁੱਡ ਮਾਰਨਿੰਗ ਵੈਲਫੇਅਰ ਕਲੱਬ, ਕੋਟਕਪੂਰਾ ਵਰਗੀਆਂ ਭਲਾਈ ਸੰਸਥਾਵਾਂ ਨਾਲ ਜੁੜੇ ਹੋਏ ਹਨ, ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਮਨੁੱਖ, ਜਾਨਵਰ, ਫਸਲਾਂ ਅਤੇ ਹਰ ਕਿਸਮ ਦੀ ਬਨਸਪਤੀ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਮਨੁੱਖਤਾ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਅਤੇ 2 ਸਤੰਬਰ ਤੋਂ ਪਹਿਲਾਂ ਰਾਸ਼ਨ, ਦਵਾਈਆਂ, ਪੀਣ ਵਾਲਾ ਪਾਣੀ, ਆਟੇ ਦੀਆਂ ਬੋਰੀਆਂ, ਦਾਲਾਂ, ਜਾਨਵਰਾਂ ਲਈ ਚਾਰਾ ਆਦਿ ਦਾਨ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਯੋਗਦਾਨ ਪਾਉਣ ਦੇ ਇੱਛੁਕ ਲੋਕ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨਾਲ ਮੋਬਾਈਲ ਨੰਬਰ 9814226862 ਅਤੇ ਮੇਹਰ ਸਿੰਘ ਚੰਨੀ ਨਾਲ ਮੋਬਾਈਲ ਨੰਬਰ 9501100225 ‘ਤੇ ਸੰਪਰਕ ਕਰ ਸਕਦੇ ਹਨ।
Read More: ਮੁੱਖ ਮੰਤਰੀ ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ