RTI Commissioner

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਛੇ ਮੰਤਰੀ ਰਹਿਣਗੇ ਤਾਇਨਾਤ, ਸਰਕਾਰ ਵੱਲੋਂ ਰਾਹਤ ਕਾਰਜ ਜਾਰੀ

31 ਅਗਸਤ 2025: ਜਿਵੇ ਕਿ ਸਭ ਨੂੰ ਹੀ ਪਤਾ ਹੈ ਕਿ ਪੰਜਾਬ ਦੇ ਕੁੱਝ ਇਲਾਕੇ ਪਾਣੀ ਦੀ ਮਾਰ ਹੇਠ ਆਏ ਹੋਏ ਹਨ, ਜਿਸ ਕਾਰਨ ਪੰਜਾਬ ਸਰਕਾਰ (punjab sarkar) ਹਰ ਵੇਲੇ ਐਕਸ਼ਨ ਦੇ ਵਿਚ ਨਜਰ ਆ ਰਹੀ ਹੈ, ਉਥੇ ਹੀ ਸਰਕਾਰ ਦੇ ਵਲੋਂ ਮੰਤਰੀਆਂ ਦੀਆਂ ਡਿਊਟੀਆਂ ਲਗਾਇਆ ਗਈਆਂ ਹਨ| ਦੱਸ ਦੇਈਏ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਅੰਮ੍ਰਿਤਸਰ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ। ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ, ਸਾਫ਼ ਪਾਣੀ ਅਤੇ ਮੈਡੀਕਲ ਕੈਂਪ ਦੀਆਂ ਸਹੂਲਤਾਂ ਪ੍ਰਦਾਨ ਕਰਨਗੇ।

ਉਥੇ ਹੀ ਮੰਤਰੀ ਹਰਭਜਨ ਸਿੰਘ ਈਟੀਓ ਤਰਨਤਾਰਨ ਅਤੇ ਅੰਮ੍ਰਿਤਸਰ (amritsar) ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣਗੇ ਅਤੇ ਜਾਨਵਰਾਂ ਲਈ ਦਵਾਈਆਂ ਅਤੇ ਚਾਰਾ ਮੁਹੱਈਆ ਕਰਵਾਉਣਗੇ।

ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਉਣਗੇ ਅਤੇ ਜ਼ਰੂਰੀ ਦਵਾਈਆਂ ਵੰਡਣਗੇ।

ਮੰਤਰੀ ਡਾ. ਬਲਬੀਰ ਸਿੰਘ ਗੁਰਦਾਸਪੁਰ ਖੇਤਰ ਵਿੱਚ ਟੀਕਾਕਰਨ ਮੁਹਿੰਮ ਅਤੇ ਪਸ਼ੂਆਂ ਦੀਆਂ ਸੇਵਾਵਾਂ ਦੀ ਨਿਗਰਾਨੀ ਕਰਨਗੇ।

ਮੰਤਰੀ ਲਾਲਜੀਤ ਭੁੱਲਰ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਅਤੇ ਸਫਾਈ ਮੁਹਿੰਮ ਦੀ ਨਿਗਰਾਨੀ ਕਰਨਗੇ।

ਮੰਤਰੀ ਬਰਿੰਦਰ ਕੁਮਾਰ ਗੋਇਲ ਘੱਗਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ ਕਰਨਗੇ ਅਤੇ ਪਸ਼ੂਆਂ ਲਈ ਚਾਰਾ, ਦਵਾਈਆਂ ਅਤੇ ਪੂਰਕ ਪੈਕੇਟ ਵੰਡਣਗੇ।

Read More: ਆਪ ਸਰਕਾਰ ਨੇ ਕਿਸਾਨ ਹਲਕਾ ਕੋਆਰਡੀਨੇਟਰ ਕੀਤੇ ਨਿਯੁਕਤ, 23 ਜ਼ਿਲ੍ਹਿਆਂ ‘ਚ 110 ਲੋਕਾਂ ਨੂੰ ਦਿੱਤੀ ਜ਼ਿੰਮੇਵਾਰੀ

Scroll to Top