ਪੰਜਾਬ, 06 ਸਤੰਬਰ 2025: Punjab Weather News: ਪੰਜਾਬ ‘ਚ ਹੜ੍ਹਾਂ ਕਾਰਨ 23 ਜ਼ਿਲ੍ਹੇ ਦੇ 1900 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਇਸ ਦੌਰਾਨ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੂਰੇ ਪੰਜਾਬ ‘ਚ ਮੀਂਹ ਲਈ ਫਲੈਸ਼ ਅਲਰਟ ਜਾਰੀ ਕੀਤਾ ਹੈ। ਲੁਧਿਆਣਾ ‘ਚ ਸਵੇਰ ਤੋਂ ਹੀ ਭਾਰੀ ਮੀਂਹ ਜਾਰੀ ਹੈ ਅਤੇ ਧੁੱਸੀ ਬੰਨ੍ਹ ‘ਚ ਪਾੜ ਪੈ ਗਿਆ ਹੈ |
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਮੋਗਾ, ਸ਼ਾਹਕੋਟ, ਨਿਹਾਲ ਸਿੰਘਵਾਲਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਨਾਭਾ, ਫਤਿਹਗੜ੍ਹ ਸਾਹਿਬ, ਅਮਲੋਹ, ਰਾਮਪੁਰਾ ਫੂਲ, ਬੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਜਗਰਾਓਂ, ਪੱਛਮੀ ਜਗਰਾਓਂ, ਲੁਧਿਆਣੇ, ਫਿਲੌਰ ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ-2, ਬਲਾਚੌਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ ਅਤੇ ਦਸੂਹਾ ‘ਚ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ |
ਇਸਦੇ ਨਾਲ ਹੀ ਬਠਿੰਡਾ, ਗਿੱਦੜਬਾਹਾ, ਬਸੰਤੀਪੁਰ, ਜੈਤੋਵਾਲ, ਚੰਡੀਗੜ੍ਹ, ਖਰੜ, ਖਮਾਣੋਂ, ਚਮਕੌਰ ਸਾਹਿਬ, ਰੂਪਨਗਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਮੂਨਕ, ਪਟਿਆਲਾ, ਸਮਾਣਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਵੰਡੀ ਸਾਬੋ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਕਪੂਰਥਲਾ, ਜਲੰਧਰ-2, ਬਲਾਚੌਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਬਾਘਾਸ਼ੰਕਰ-2, ਅੰਮ੍ਰਿਤਸਰ, ਬਹਿਰਾਮਪੁਰ, ਖਡੂਰ ਸਾਹਿਬ, ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ‘ਚ ਮੀਂਹ ਪੈਣ ਦੀ ਸੰਭਾਵਨਾ ਹੈ |
Read More: ਪੰਜਾਬ ਮੌਸਮ: ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ, ਲੋਕ ਹੋ ਜਾਣ ਸੁਚੇਤ