ਚੰਡੀਗੜ੍ਹ, 08 ਸਤੰਬਰ 2025: job appointment letters: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ 16 ਨਵੇਂ ਭਰਤੀ ਕੀਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵੇਂ ਬਣੇ ‘ਡਾਇਰੈਕਟੋਰੇਟ ਆਫ਼ ਟ੍ਰੇਜ਼ਰੀ ਐਂਡ ਅਕਾਊਂਟਸ ਬ੍ਰਾਂਚ, ਪੈਨਸ਼ਨ ਅਤੇ ਨਵੀਂ ਪੈਨਸ਼ਨ ਸਕੀਮ’ ਲਈ ਕੀਤੀਆਂ ਹਨ।
ਇਸ ਮੌਕੇ ਖਾਸ ਗੱਲ ਇਹ ਸੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਅਧੀਨ ਆਪਣੀ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ। ਵਿਭਾਗ ‘ਚ ਕਲਰਕ ਵਜੋਂ ਨਿਯੁਕਤ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ‘ਚ ਵੀ ਨੌਕਰੀਆਂ ਮਿਲ ਚੁੱਕੀਆਂ ਸਨ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸਰਕਾਰੀ ਦਫਤਰਾਂ ਦੇ ਸੁਚਾਰੂ ਕੰਮਕਾਜ ‘ਚ ਕਲਰਕਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਕਿਹਾ ਕਿ ਕਲਰਕ ਦਫਤਰੀ ਕੰਮਕਾਜ ਦੀ ਮੁੱਢਲੀ ਨੀਂਹ ਹਨ ਅਤੇ ਉਨ੍ਹਾਂ ਦੀ ਕੁਸ਼ਲਤਾ ਵਿਭਾਗ ਦੇ ਸੁਚਾਰੂ ਕੰਮਕਾਜ ‘ਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਨਵੇਂ ਭਰਤੀ ਹੋਏ ਕਲਰਕਾਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ, ਅਨੁਸ਼ਾਸਨ ਅਤੇ ਮਿਹਨਤ ਨਾਲ ਆਪਣੇ ਫਰਜ਼ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਯੋਗਦਾਨ ਪਾਉਣ।
Read More: ਪੰਜਾਬ ਦਾ ਵਿੱਤੀ ਵਿਕਾਸ ਮਜ਼ਬੂਤੀ ਦੇ ਰਾਹ ‘ਤੇ, ਸ਼ੁੱਧ GST ਪ੍ਰਾਪਤੀਆਂ ‘ਚ 26.47% ਦਾ ਵਾਧਾ: ਹਰਪਾਲ ਸਿੰਘ ਚੀਮਾ