ਅੰਮ੍ਰਿਤਸਰ, 8 ਸਤੰਬਰ 2025: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਕਮਿਸ਼ਨਰੇਟ ਪੁਲਿਸ ਨੇ ਸੋਨੀ ਸਿੰਘ ਸਮੇਤ ਉਸਦੇ 4 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਹੈਰੋਇਨ ਤਸਕਰੀ ਕਰਨ ਵਾਲੇ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਪੁਲਿਸ ਦੁਆਰਾ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ‘ਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਗ੍ਰਿਫ਼ਤਾਰ ਕੀਤੇ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ , ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਿੰਡੀਕੇਟ ਪਾਕਿਸਤਾਨ ਦਾ ਸੀ ਅਤੇ ਡਰੋਨ ਦੀ ਵਰਤੋਂ ਭਾਰਤੀ ਖੇਤਰ ‘ਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸਿੰਡੀਕੇਟ ਵੱਲੋਂ ਖੇਪਾਂ ਨੂੰ ਨੈੱਟਵਰਕ ‘ਚ ਅੱਗੇ ਵਧਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।
ਇਸ ਕਾਰਵਾਈ ਬਾਰੇ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ ਗ੍ਰਿਫ਼ਤਾਰ ਕਰਕੇ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀਬਰਾਮਦ ਕੀਤੀ ਹੈ |
ਪੁਲਿਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ ਜੋ ਜੂਨ ਮਹੀਨੇ ‘ਚ ਜੇਲ੍ਹ ਤੋਂ ਬਾਹਰ ਆਇਆ ਸੀ, ਉਨ੍ਹਾਂ ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ‘ਚ ਸਪਲਾਈ ਕੀਤੀਆਂ ਜਾਣੀਆਂ ਸਨ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੋਨੀ ਦੇ ਖੁਲਾਸੇ ਦੇ ਆਧਾਰ ‘ਤੇ ਗੁਰਸੇਵਕ ਸਿੰਘ ਦਾ ਨਾਮ ਲਿਆ ਅਤੇ ਗੁਰਸੇਵਕ ਨੂੰ 8.037 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ, ਸੋਨੀ ਦੇ ਤਸਕਰੀ ਮਾਡਲ ਦੇ ਹੋਰ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਅਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
Read More: ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਪੇਂਡੂ ਇਲਾਕੇ ਪਾਣੀ ‘ਚ ਡੁੱਬੇ, ਕਿਸਾਨਾਂ ਦੀਆਂ ਫਸਲਾਂ ਬਰਬਾਦ