ਸਕੂਲਾਂ ਦੀ ਸਾਫ-ਸਫਾਈ

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਦੀ ਸਾਫ-ਸਫਾਈ ਲਈ ਵਿੱਢੀ ਮੁਹਿੰਮ

ਸਰਸਾ ਨੰਗਲ/ਕੀਰਤਪੁਰ ਸਾਹਿਬ 08 ਸਤੰਬਰ 2025: ਅੱਜ ਸਰਸਾ ਨੰਗਲ ਵਿਖੇ ਸਰਕਾਰੀ ਸਕੂਲ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਓ ਆਪਣੇ-ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ਮੁਹਿੰਮ ਦੀ ਸੁਰੂਆਤ ਕੀਤੀ ਹੈ ਅਤੇ ਇਸ ਮੁਹਿੰਮ ‘ਚ ਹਰ ਕਿਸੇ ਨੂੰ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਕਾਰਨ ਪੰਜਾਬ ਦੇ ਲਗਭੱਗ 20 ਹਜ਼ਾਰ ਸਰਕਾਰੀ ਸਕੂਲ ਬੰਦ ਕੀਤੇ ਹੋਏ ਸਨ, ਜ਼ਿਨ੍ਹਾਂ ਨੂੰ ਅੱਜ ਸਾਫ ਸਫਾਈ ਲਈ ਖੋਲ੍ਹਿਆ ਹੈ, ਭਲਕੇ 9 ਸਤੰਬਰ ਨੂੰ ਇਨ੍ਹਾਂ ਸਕੂਲਾਂ ‘ਚ ਵਿਦਿਆਰਥੀ ਪਹੁੰਚ ਜਾਣਗੇ। ਅੱਜ ਅਸੀ ਇਨ੍ਹਾਂ ਸਰਕਾਰੀ ਸਕੂਲਾਂ ਦੀ ਸਾਫ-ਸਫਾਈ ਅਤੇ ਸਥਿਤੀ ਜਾਨਣ ਲਈ ਇੱਕ ਵਿਸੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਤਹਿਤ ਆਪਣੇ ਆਪਣੇ ਇਲਾਕੇ ਦੇ ਸਰਕਾਰੀ ਸਕੂਲਾਂ ‘ਚ ਸਾਫ-ਸਫਾਈ ਦਾ ਵਿਸੇਸ਼ ਅਭਿਆਨ ਚਲਾਇਆ ਹੈ।

ਮੰਤਰੀ ਨੇ ਕਿਹਾ ਕਿ ਮੈਂ ਆਪਣੇ ਸਾਥੀ ਵਿਧਾਇਕਾਂ, ਪਿੰਡਾਂ ਦੇ ਪੰਚਾਂ, ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਸਕੂਲ ਮੈਂਨੇਜਮੈਂਟ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਰਕਾਰੀ ਸਕੂਲਾਂ ‘ਚ ਜਾ ਕੇ ਅਰੰਭ ਕੀਤੀ ਸਾਫ ਸਫਾਈ ਮੁਹਿੰਮ ‘ਚ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਬੰਦ ਰਹਿਣ ਕਾਰਨ ਇਨ੍ਹਾਂ ਸਕੂਲਾਂ ‘ਚ ਸਾਫ ਸਫਾਈ ਦੀ ਜਰੂਰਤ ਹੈ ਅਤੇ ਜੇਕਰ ਕਿਤੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਅਤੇ ਕੂੜਾ ਕਰਕਟ ਦੀ ਸਮੱਸਿਆ ਹੈ, ਉਸ ਨੂੰ ਅੱਜ ਹੀ ਹੱਲ ਕਰਵਾ ਲਿਆ ਜਾਵੇ।

Read More: ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਸ਼ੁਰੂਆਤ

Scroll to Top