ਆਸੀਆਨ ਸੰਮੇਲਨ

PM ਮੋਦੀ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

9 ਸਤੰਬਰ 2205: ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦੋਵੇਂ ਰਾਜਾਂ ਨੂੰ ਰਾਜ ਸਰਕਾਰਾਂ ਨੇ ਹੜ੍ਹ ਪ੍ਰਭਾਵਿਤ ਐਲਾਨਿਆ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ। ਮੋਦੀ ਪੰਜਾਬ ਵਿੱਚ ਹੜ੍ਹਾਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ ਅਤੇ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਸਕਦੇ ਹਨ।

ਹਿਮਾਚਲ ਦੇ ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ, ਉਹ ਧਰਮਸ਼ਾਲਾ, ਕਾਂਗੜਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵੀ ਮੌਜੂਦ ਰਹਿਣਗੇ।

ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੋਵੇਂ ਰਾਜ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਹੜ੍ਹਾਂ ਲਈ ਇੱਕ ਵੱਡੇ ਵਿਸ਼ੇਸ਼ ਪੈਕੇਜ ਦੀ ਉਮੀਦ ਕਰ ਰਹੇ ਹਨ। ‘ਆਪ’ ਸਰਕਾਰ ਨੇ ਕੇਂਦਰ ਤੋਂ 80,000 ਕਰੋੜ ਰੁਪਏ ਦੀ ਮੰਗ ਕੀਤੀ ਹੈ।

Read More: PM ਮੰਤਰੀ ਮੋਦੀ ਨੇ ਕੀਤਾ ਐਲਾਨ, ਦੀਵਾਲੀ ‘ਤੇ ਦੇਸ਼ ਨੂੰ ਮਿਲੇਗਾ ਵੱਡਾ ਤੋਹਫ਼ਾ

ਵਿਦੇਸ਼

Scroll to Top