9 ਸਤੰਬਰ 2025: ਪੰਜਾਬ ਵਿੱਚ ਹੜ੍ਹਾਂ ਦੇ ਕਹਿਰ ਵਿਚਕਾਰ ਰਾਹਤ ਦੀ ਖ਼ਬਰ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ (weather department) ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ ਇੱਕ ਹਫ਼ਤੇ ਤੱਕ ਮੌਸਮ ਲਗਭਗ ਆਮ ਰਹਿਣ ਦੀ ਉਮੀਦ ਹੈ, ਪਰ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਵਧ ਸਕਦਾ ਹੈ।
ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਛੱਡ ਕੇ ਅੱਜ ਪੰਜਾਬ (punjab) ਦੇ ਜ਼ਿਆਦਾਤਰ ਸਕੂਲ ਖੁੱਲ੍ਹ ਗਏ ਹਨ। ਕਈ ਜ਼ਿਲ੍ਹਿਆਂ ਵਿੱਚ ਸਥਿਤੀ ਅਜੇ ਵੀ ਗੰਭੀਰ ਹੈ ਅਤੇ ਨਦੀਆਂ ਉਛਲੀਆਂ ਹੋਈਆਂ ਹਨ। ਸਰਕਾਰ ਵੱਲੋਂ ਰਾਹਤ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ।
Read More: ਮੌਸਮ ਬਾਰੇ ਰਾਹਤ ਦੀ ਖ਼ਬਰ, ਅਗਲੇ 5 ਦਿਨਾਂ ਤੱਕ ਮੌਸਮ ਲਗਭਗ ਆਮ ਰਹਿਣ ਦੀ ਸੰਭਾਵਨਾ