ਸਰਕਾਰ ਨੇ IPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਜਾਣੋ ਕਿਸ ਨੂੰ ਮਿਲੀ ਕਿੱਥੋਂ ਦੀ ਜ਼ਿੰਮੇਵਾਰੀ

11 ਸਤੰਬਰ 2025: ਪੰਜਾਬ ਸਰਕਾਰ (Punjab sarkar) ਨੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਵਿੱਚ ਤਰਨਤਾਰਨ ਦੇ ਐਸਐਸਪੀ ਆਈਪੀਐਸ ਦੀਪਕ ਪਾਰੀਕ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ 2015 ਬੈਚ ਦੇ ਆਈਪੀਐਸ ਅਧਿਕਾਰੀ ਰਵਜੋਤ ਗਰੇਵਾਲ ਤਰਨਤਾਰਨ ਜ਼ਿਲ੍ਹੇ ਦੇ ਨਵੇਂ ਐਸਐਸਪੀ ਹੋਣਗੇ।

ਇਸ ਦੇ ਨਾਲ ਹੀ ਆਈਪੀਐਸ ਦੀਪਕ ਪਾਰੀਕ (2014 ਬੈਚ) ਨੂੰ ਤਰਨਤਾਰਨ ਤੋਂ ਤਬਦੀਲ ਕਰਕੇ ਐਸਏਐਸ ਨਗਰ ਵਿੱਚ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਆਈਪੀਐਸ ਜਗਦਾਲੇ ਨੀਲਾਂਬਰ ਵਿਜੇ (2008 ਬੈਚ) ਨੂੰ ਆਪਣੇ ਮੌਜੂਦਾ ਅਹੁਦੇ ‘ਤੇ ਰਹਿੰਦੇ ਹੋਏ ਡੀਆਈਜੀ ਕਾਊਂਟਰ ਇੰਟੈਲੀਜੈਂਸ, ਪੰਜਾਬ, ਐਸਏਐਸ ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Read More: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ

Scroll to Top