12 ਸਤੰਬਰ 2025: ਸੀਪੀ ਰਾਧਾਕ੍ਰਿਸ਼ਨਨ (CP Radhakrishnan) ਨੇ ਸ਼ੁੱਕਰਵਾਰ ਨੂੰ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ 67 ਸਾਲਾ ਰਾਧਾਕ੍ਰਿਸ਼ਨਨ ਨੂੰ ਸਹੁੰ ਚੁਕਾਈ। ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਸਾਬਕਾ ਜਸਟਿਸ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਦੇ ਫਰਕ ਨਾਲ ਹਰਾ ਕੇ ਉਪ ਰਾਸ਼ਟਰਪਤੀ ਦੀ ਚੋਣ ਜਿੱਤੀ। 21 ਜੁਲਾਈ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫਾ ਦੇਣ ਤੋਂ ਬਾਅਦ, 9 ਸਤੰਬਰ ਨੂੰ ਨਵੇਂ ਉਪ ਰਾਸ਼ਟਰਪਤੀ ਲਈ ਚੋਣ ਹੋਈ।
ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
ਇਸ ਤੋਂ ਪਹਿਲਾਂ, ਉਪ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ, ਰਾਧਾਕ੍ਰਿਸ਼ਨਨ ਨੇ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਜਾਣਕਾਰੀ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ ਸੀ। ਰਾਧਾਕ੍ਰਿਸ਼ਨਨ ਦੇ ਅਸਤੀਫੇ ਤੋਂ ਬਾਅਦ, ਰਾਸ਼ਟਰਪਤੀ ਮੁਰਮੂ ਨੇ ਮਹਾਰਾਸ਼ਟਰ ਦਾ ਵਾਧੂ ਚਾਰਜ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੌਂਪ ਦਿੱਤਾ ਹੈ। ਦੇਵਵ੍ਰਤ ਹੁਣ ਦੋਵਾਂ ਰਾਜਾਂ ਦੇ ਰਾਜਪਾਲ ਦੀ ਜ਼ਿੰਮੇਵਾਰੀ ਸੰਭਾਲਣਗੇ।
Read More: New Vice President: ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ