ਅਜਨਾਲਾ, 12 ਸਤੰਬਰ 2025: ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਸੁਧਾਰ ‘ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਪ੍ਰਾਈਵੇਟ ਡਾਕਟਰ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੁਧਾਰ ਦੇ ਮੁੱਖ ਬੱਸ ਅੱਡੇ ‘ਤੇ ਮਾਕੋਵਾਲ ਪਿੰਡ ਨੂੰ ਜਾਣ ਵਾਲੀ ਸੜਕ ‘ਤੇ ਸਥਿਤ ਭੰਗੂ ਹਸਪਤਾਲ ਦੇ ਮਾਲਕ ਡਾਕਟਰ ਕੁਲਵਿੰਦਰ ਸਿੰਘ ਨੂੰ ਦੁਪਹਿਰ ਸਮੇਂ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ।
ਇਸ ਦੌਰਾਨ ਡਾਕਟਰ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਜਬਰੀ ਵਸੂਲੀ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਰਾਮਦਾਸ ਥਾਣੇ ਦੇ ਐਸਐਚਓ ਸਬ-ਇੰਸਪੈਕਟਰ ਅਜਨਾਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।
Read More: ਅੰਮ੍ਰਿਤਸਰ ਪੁਲਿਸ ਨੇ ਪਿਤਾ-ਪੁੱਤ ਸਮੇਤ 4 ਵਿਅਕਤੀ 12 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ




