14 ਸਤੰਬਰ 2025: ਅੱਜ (ਐਤਵਾਰ) ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬੂੰਦਾਂ ਬਾਂਦੀ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਡਾ ਰਹਿੰਦਾ ਹੈ, ਜਦੋਂ ਕਿ ਦੁਪਹਿਰ ਨੂੰ ਧੁੱਪ ਨਿਕਲਣ ਕਾਰਨ ਗਰਮੀ ਵਧ ਜਾਂਦੀ ਹੈ। ਮੌਸਮ ਵਿਭਾਗ (weather department) ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
ਲੁਧਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ 27.8 ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੂਪਨਗਰ ਵਿੱਚ ਸਭ ਤੋਂ ਘੱਟ ਤਾਪਮਾਨ 24.9 ਸੈਲਸੀਅਸ ਦਰਜ ਕੀਤਾ ਗਿਆ ਹੈ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ, ਸੂਬਾ ਸਰਕਾਰ ਨੇ ਹੁਣ ਰਾਹਤ ਅਤੇ ਸਫਾਈ ਦੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਸਰਕਾਰੀ ਟੀਮਾਂ ਪਿੰਡ-ਪਿੰਡ ਜਾ ਕੇ ਸਫਾਈ ਮੁਹਿੰਮ ਸ਼ੁਰੂ ਕਰਨਗੀਆਂ, ਤਾਂ ਜੋ ਪਾਣੀ ਘਟਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ 27 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ