ਵਿਦੇਸ਼, 16 ਸਤੰਬਰ 2025: ਆਪ੍ਰੇਸ਼ਨ ਸੰਧੂਰ ਦੇ ਕਈ ਮਹੀਨਿਆਂ ਬਾਅਦ ਹੁਣ ਅੱ.ਤ.ਵਾ.ਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਕਮਾਂਡਰ ਨੇ ਵੀ ਮੰਨਿਆ ਹੈ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਬਹਾਵਲਪੁਰ ‘ਚ ਹੋਏ ਹਮਲੇ ‘ਚ ਅੱ.ਤ.ਵਾ.ਦੀ ਮਸੂਦ ਅਜ਼ਹਰ ਦੇ ਪਰਿਵਾਰ ਦੇ ਟੁਕੜੇ-ਟੁਕੜੇ ਕਰ ਦਿੱਤੇ ਗਏ ਸਨ। ਜੈਸ਼-ਏ-ਮੁਹੰਮਦ ਦੇ ਕਮਾਂਡਰ ਮਸੂਦ ਇਲਿਆਸ ਕਸ਼ਮੀਰੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ ‘ਚ ਮਸੂਦ ਇਲਿਆਸ ਕਸ਼ਮੀਰੀ ਨੇ ਦੱਸਿਆ ਕਿ ਕਿਵੇਂ ਭਾਰਤੀ ਹਥਿਆਰਬੰਦ ਬਲਾਂ ਨੇ ਉਨ੍ਹਾਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਵੀਡੀਓ ‘ਚ ਮਸੂਦ ਇਲਿਆਸ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ | ਮੌਲਾਨਾ ਮਸੂਦ ਅਜ਼ਹਰ ਦੇ ਪਰਿਵਾਰ ਨੂੰ 7 ਮਈ ਨੂੰ ਤਬਾਹ ਕਰ ਦਿੱਤਾ ਗਿਆ ਸੀ।
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ‘ਚ 26 ਨਿਰਦੋਸ਼ ਨਾਗਰਿਕਾਂ ਦੇ ਕਤਲ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ‘ਚ ਅੱ.ਤ.ਵਾ.ਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸ ਹਮਲੇ ‘ਚ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਨਾਲ ਸਬੰਧਤ ਨੌਂ ਅੱ.ਤ.ਵਾ.ਦੀ ਟਿਕਾਣਿਆਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਨਿਸ਼ਾਨਾ ਬਣਾਇਆ ਗਿਆ ਸੀ। ਪਾਕਿਸਤਾਨ ਨੇ ਵੀ ਬਾਅਦ ‘ਚ ਮੰਨਿਆ ਕਿ ਨੌਂ ਥਾਵਾਂ ‘ਤੇ ਹਮਲਾ ਕੀਤਾ ਗਿਆ ਸੀ। ਇਨ੍ਹਾਂ ‘ਚ ਬਹਾਵਲਪੁਰ, ਕੋਟਲੀ ਅਤੇ ਮੁਰੀਦਕੇ ਵਰਗੇ ਅੱ.ਤ.ਵਾ.ਦੀ ਸਿਖਲਾਈ ਕੇਂਦਰ ਸ਼ਾਮਲ ਸਨ। ਬਹਾਵਲਪੁਰ ਪਾਕਿਸਤਾਨ ਦਾ 12ਵਾਂ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਇਸਨੂੰ ਜੈਸ਼-ਏ-ਮੁਹੰਮਦ ਦਾ ਗੜ੍ਹ ਮੰਨਿਆ ਜਾਂਦਾ ਹੈ।
Read More: ਭਾਰਤੀ ਫੌਜ ਦੇ ਡਿਪਟੀ ਚੀਫ਼ ਦਾ ਦਾਅਵਾ, “ਚੀਨ ਪਾਕਿਸਤਾਨ ਨੂੰ ਭਾਰਤ ਦੀ ਤਿਆਰੀ ਦਾ ਡਾਟਾ ਲੀਕ ਕਰ ਰਿਹਾ ਸੀ”