ਚੰਡੀਗੜ੍ਹ, 16 ਸਤੰਬਰ 2025: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਬਾਲ ਮੁਕੰਦ ਸ਼ਰਮਾ ਨੇ ਪੰਜਾਬ ‘ਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਬੈਠਕ ਕੀਤੀ।
ਇਸ ਬੈਠਕ ਦੇ ਏਜੰਡੇ ‘ਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ ਯੋਜਨਾ) ਦੇ ਸੋਸ਼ਲ ਆਡਿਟ ‘ਤੇ ਵਿਸਤ੍ਰਿਤ ਚਰਚਾ ਕੀਤੀ ਸੀ। ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ‘ਚ ਅਮਲ ‘ਚ ਲਿਆਂਦੇ ਜਾਣ ਵਾਲੇ ਨਵੇਂ ਸਟੱਡੀ ਪ੍ਰੋਜੈਕਟਾਂ ਸਬੰਧੀ ਪ੍ਰਸਤਾਵਾਂ ਦੀ ਸਮੀਖਿਆ ਵੀ ਕੀਤੀ।
ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਆਂਗਣਵਾੜੀ ਕੇਂਦਰਾਂ ਨੂੰ ਹੋਏ ਨੁਕਸਾਨ ਬਾਰੇ ਰਿਪੋਰਟਾਂ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸੇ ਦੇ ਨਾਲ ਹੀ ਸਰਕਾਰੀ ਸਕੂਲ ਦੇ ਮਿਡ-ਡੇ ਮੀਲ ਪ੍ਰਬੰਧਕਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਸਕੂਲਾਂ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੀ ਕਿਹਾ।
ਇਸਦੇ ਨਾਲ ਹੀ ਸਿੱਖਿਆ ਵਿਭਾਗ ਨੂੰ ਸਕੂਲ ਸਿਹਤ ਪ੍ਰੋਗਰਾਮ ਦਾ ਢੁਕਵਾਂ ਅਧਿਐਨ ਕਰਨ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਤਰਜੀਹ ਦੇਣ ਅਤੇ ਕਣਕ ਦੇ ਬੀਜ, ਡੀਏਪੀ, ਯੂਰੀਆ ਅਤੇ ਹੋਰ ਮਹੱਤਵਪੂਰਨ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧੀ ਖੇਤੀਬਾੜੀ ਵਿਭਾਗ ਨੂੰ ਪੱਤਰ ਲਿਖਣ ਦਾ ਫੈਸਲਾ ਲਿਆ ਹੈ।
ਇਸ ਬੈਠਕ ‘ਚ 19 ਤੋਂ 21 ਅਗਸਤ, 2025 ਤੱਕ ਕੀਤੇ ਤੇਲੰਗਾਨਾ ਰਾਜ ਖੁਰਾਕ ਕਮਿਸ਼ਨ ਦੇ ਅਧਿਐਨ ਦੌਰੇ ਦੀ ਰਿਪੋਰਟ ਵੀ ਪੇਸ਼ ਕੀਤੀ। ਇਸ ਦੌਰਾਨ ਪੰਜਾਬ ਦੇ ਪੋਸ਼ਣ ਅਤੇ ਨਿਗਰਾਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਤੇਲੰਗਾਨਾ ‘ਚ ਅਪਣਾਏ ਜਾ ਰਹੇ ਕੁਝ ਬਿਹਤਰੀ ਅਭਿਆਸਾਂ ਨੂੰ ਅਪਣਾਉਣ ਬਾਰੇ ਸੁਝਾਅ ਦਿੱਤੇ।
Read More: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸਰਕਾਰੀ ਬ੍ਰਾਂਡ ‘ਪੰਜਾਬ ਮਾਰਟ’ ਦੀ ਵਕਾਲਤ