ਚੰਡੀਗੜ੍ਹ/ਗੜ੍ਵਸ਼ੰਕਰ (ਹੁਸ਼ਿਆਰਪੁਰ) 17 ਸਤੰਬਰ 2025: ਪੰਜਾਬ ‘ਚ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਚੱਲਦੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ (Jai Krishan Singh Rouri) ਨੇ 27 ਸਤੰਬਰ 2025 ਨੂੰ ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।
ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ‘ਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਪਕੇਰਾ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਸੀ।
ਮੌਜੂਦਾ ਸਮੇਂ ‘ਚ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤਾਂ ‘ਚ ਲੋਕਾਂ ਦੇ ਦੁੱਖ ਨੂੰ ਸਾਂਝਾ ਕਰਨਾ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਾ ਹੈ।
ਜੈ ਕ੍ਰਿਸ਼ਨ ਰੋੜੀ ਨੇ ਸਪੱਸ਼ਟ ਕੀਤਾ ਕਿ ਮੈਰਾਥਨ ਨੂੰ ਸਿਰਫ਼ ਮੁਲਤਵੀ ਕੀਤਾ ਹੈ, ਰੱਦ ਨਹੀਂ ਕੀਤਾ ਗਿਆ ਹੈ। ਜਿਵੇਂ ਹੀ ਸਥਿਤੀ ‘ਚ ਸੁਧਾਰ ਹੋਵੇਗਾ, ਮੈਰਾਥਨ ਲਈ ਨਵੀਂ ਤਾਰੀਖ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ।