ਹਰਿਆਣਾ, 18 ਸਤੰਬਰ 2025: ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਹਾਈਡ੍ਰੋਜਨ ਬੰ.ਬਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਟਿੱਪਣੀ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ, “ਰਾਹੁਲ ਗਾਂਧੀ ਪਹਿਲੇ ਨੇਤਾ ਹਨ ਜਿਨ੍ਹਾਂ ਨੇ ਆਪਣੇ ਦੇਸ਼ ‘ਤੇ ਹਾਈਡ੍ਰੋਜਨ ਬੰ.ਬ ਸੁੱਟਣ ਦੀ ਗੱਲ ਕੀਤੀ ਹੈ। ਇਹ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਅਤੇ ਰਾਸ਼ਟਰੀ ਹਿੱਤ ਦੇ ਵਿਰੁੱਧ ਹੈ।”
ਅਨਿਲ ਵਿਜ ਨੇ ਕਿਹਾ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਆਗੂ ਹਨ ਅਤੇ ਉਨ੍ਹਾਂ ਨੂੰ ਪ੍ਰੈਸ ਕਾਨਫਰੰਸਾਂ ਕਰਨ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ। ਹਾਲਾਂਕਿ, ਉਹ ਜਿਸ ਨਕਾਰਾਤਮਕ ਭਾਸ਼ਾ ਦੀ ਵਰਤੋਂ ਕਰ ਰਹੇ ਹਨ ਉਹ ਪੂਰੀ ਤਰ੍ਹਾਂ ਅਣਉਚਿਤ ਹੈ। “ਦੇਸ਼ ਦੇ ਸੰਦਰਭ ‘ਚ ‘ਹਾਈਡ੍ਰੋਜਨ ਬੰ.ਬ’ ਅਤੇ ‘ਐਟਮ ਬੰ.ਬ’ ਵਰਗੇ ਸ਼ਬਦਾਂ ਦੀ ਵਰਤੋਂ ਜਨਤਾ ਦੇ ਮਨਾਂ ‘ਚ ਡਰ ਅਤੇ ਭੰਬਲਭੂਸਾ ਪੈਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਫਰਜ਼ ਹੈ ਕਿ ਉਹ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਉਠਾਏ, ਪਰ ਅਜਿਹੇ ਬਿਆਨ ਰਾਸ਼ਟਰੀ ਹਿੱਤ ‘ਚ ਨਹੀਂ ਹਨ।”
ਊਰਜਾ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਦੋਸ਼ਾਂ ਦੇ ਸਮਰਥਨ ‘ਚ ਸਬੂਤ ਪੇਸ਼ ਕਰਨੇ ਚਾਹੀਦੇ ਹਨ, ਪਰ ਅਜਿਹੀ ਭਾਸ਼ਾ ਦੀ ਵਰਤੋਂ ਸਿਰਫ ਨਕਾਰਾਤਮਕ ਸੋਚ ਨੂੰ ਦਰਸਾਉਂਦੀ ਹੈ। ਵਿਜ ਨੇ ਕਿਹਾ, “ਰਾਹੁਲ ਗਾਂਧੀ ‘ਤੇ ਨਕਾਰਾਤਮਕਤਾ ਇੰਨੀ ਹਾਵੀ ਹੋ ਗਈ ਹੈ ਕਿ ਉਨ੍ਹਾਂ ਦੀ ਸ਼ਬਦਾਵਲੀ ਵੀ ਨਕਾਰਾਤਮਕ ਹੋ ਗਈ ਹੈ। ਇਸੇ ਕਰਕੇ, ਸਕਾਰਾਤਮਕ ਸ਼ਬਦਾਂ ਦੀ ਵਰਤੋਂ ਕਰਨ ਦੀ ਬਜਾਏ, ਉਹ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ।”
Read More: ਹਰਿਆਣਾ ਰੋਡਵੇਜ਼ ਬੱਸਾਂ ਦੇ ਹਾਦਸਿਆਂ ਦੀ ਜਾਂਚ ਲਈ ਬਣਾਈ ਜਾਵੇਗੀ ਕਮੇਟੀ: ਅਨਿਲ ਵਿਜ