ਚੰਡੀਗੜ੍ਹ, 5 ਫਰਵਰੀ 2022 : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਮੁੜ ਤੋਂ ਖਰਾਬ ਹੋ ਗਈ ਹੈ । ਪ੍ਰਕਾਸ਼ ਸਿੰਘ ਬਾਦਲ ਨੂੰ ਪੀ.ਜੀ.ਆਈ ਚੰਡੀਗੜ੍ਹ ਲਿਜਾਇਆ ਗਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਹ ਰੂਟੀਨ ਚੈਕਅੱਪ ਲਈ ਜਾ ਰਹੇ ਹਨ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਸੀਟ ਤੋਂ ਉਮੀਦਵਾਰ ਹਨ।
ਨਵੰਬਰ 23, 2024 8:20 ਪੂਃ ਦੁਃ