ਸੰਗੀਤਕਾਰ ਚਰਨਜੀਤ ਅਹੂਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਸਤੰਬਰ 2025: ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਚਰਨਜੀਤ ਅਹੂਜਾ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ।

ਚਰਨਜੀਤ ਅਹੂਜਾ ਵੱਲੋਂ ਬਣਾਏ ਗਾਣੇ ਲਾਜਵਾਬ, ਸਕੂਨਦਾਇਕ ਤੇ ਯਾਦਗਾਰੀ ਹਨ। ਉਨ੍ਹਾਂ ਨੇ ਕਿੰਨੇ ਹੀ ਗਾਇਕਾਂ ਨੂੰ ਬੁਲੰਦੀਆਂ ਉੱਤੇ ਪਹੁੰਚਾਇਆ ਪਰ ਖੁਦ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਅਜਿਹੀ ਸੰਗੀਤਕ ਸਖਸ਼ੀਅਤ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤਕ ਉਦਯੋਗ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਗੀਤ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ‘ਚ ਚਰਨਜੀਤ ਅਹੂਜਾ ਸਦਾ ਜਿਊਂਦੇ ਰਹਿਣਗੇ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅਹੂਜਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਨੇਕ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਬਖ਼ਸ਼ੇ ਅਤੇ ਅਹੂਜਾ ਪਰਿਵਾਰ, ਰਿਸ਼ਤੇਦਾਰਾਂ ਤੇ ਪ੍ਰਸ਼ੰਸਕਾਂ ਨੂੰ ਇਹ ਦੁੱਖ ਦੀ ਘੜੀ ਸਹਿਣ ਦਾ ਬਲ ਦੇਵੇ।

Read More: ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਥੋੜੀ ਦੇਰ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

Scroll to Top