ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਜਾਣੋ ਵੇਰਵਾ

23 ਸਤੰਬਰ 2025: ਪੰਜਾਬ ਸਰਕਾਰ (punjab sarkar) ਅੱਜ (ਮੰਗਲਵਾਰ) ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ। ਇਹ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ। ਹਰੇਕ ਜ਼ਿਲ੍ਹੇ ਵਿੱਚ 128 ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਰਜਿਸਟ੍ਰੇਸ਼ਨ ਲਈ, ਲੋਕਾਂ ਨੂੰ ਆਪਣਾ ਆਧਾਰ ਕਾਰਡ ਜਾਂ ਵੋਟਰ ਆਈਡੀ ਕਾਰਡ ਪਾਸਪੋਰਟ ਆਕਾਰ ਦੀ ਫੋਟੋ ਦੇ ਨਾਲ ਲਿਆਉਣ ਦੀ ਜ਼ਰੂਰਤ ਹੋਏਗੀ।

ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਹੈ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ 10 ਤੋਂ 15 ਦਿਨਾਂ ਦੇ ਅੰਦਰ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ, ਇਹ ਯੋਜਨਾ ਪੂਰੇ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ, ਹਰ ਪਰਿਵਾਰ ਨੂੰ ਇੱਕ ਸਿਹਤ ਕਾਰਡ ਦਿੱਤਾ ਜਾਵੇਗਾ, ਜਿਸ ਨਾਲ ਪ੍ਰਤੀ ਸਾਲ ₹10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ।

ਇਸ ਵਿੱਚ ਵੱਡੇ ਆਪ੍ਰੇਸ਼ਨ, ਸਰਜਰੀਆਂ ਅਤੇ ਗੰਭੀਰ ਬਿਮਾਰੀਆਂ ਦਾ ਇਲਾਜ ਸ਼ਾਮਲ ਹੋਵੇਗਾ। ਇਸ ਯੋਜਨਾ ਵਿੱਚ ਸਰਕਾਰੀ ਅਤੇ ਨਿੱਜੀ ਦੋਵੇਂ ਹਸਪਤਾਲ ਸ਼ਾਮਲ ਹੋਣਗੇ, ਜਿਨ੍ਹਾਂ ਦੀ ਸੂਚੀ ਸਰਕਾਰ ਵੱਲੋਂ ਜਲਦੀ ਹੀ ਜਾਰੀ ਕੀਤੀ ਜਾਵੇਗੀ।

Read More: “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ 23 ਸਤੰਬਰ ਤੋਂ ਸ਼ੁਰੂ ਹੋਵੇਗੀ – ਮੁੱਖ ਮੰਤਰੀ

Scroll to Top