ਰਾਜਸਥਾਨ, 23 ਸਤੰਬਰ 2025: Tonk Bus Accident: ਰਾਜਸਥਾਨ ਦੇ ਟੋਂਕ ‘ਚ ਮੰਗਲਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਸਵਾਈ ਮਾਧੋਪੁਰ ਤੋਂ ਟੋਂਕ ਜਾ ਰਹੀ ਇੱਕ ਰੋਡਵੇਜ਼ ਬੱਸ ਸੜਕ ਕਿਨਾਰੇ ਖੱਡ ‘ਚ ਪਲਟ ਗਈ। ਇਸ ‘ਚ ਸਵਾਰ ਲਗਭਗ ਤਿੰਨ ਦਰਜਨ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ ਹਨ।
ਹਾਦਸੇ ਤੋਂ ਬਾਅਦ ਯਾਤਰੀਆਂ ਨੂੰ ਬਚਾਉਣ ਲਈ ਸਥਾਨਕ ਲੋਕ ਮੱਦਦ ਲਈ ਭੱਜੇ। ਇਹ ਹਾਦਸਾ ਟੋਂਕ ਜ਼ਿਲ੍ਹੇ ਦੇ ਸਦਰ ਥਾਣਾ ਖੇਤਰ ‘ਚ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ। ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ‘ਚ ਫਿਲਹਾਲ ਜਾਨੀ ਨੁਕਸਾਨਦੀ ਖ਼ਬਰ ਨਹੀਂ ਹੈ |
ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਲਗਭਗ 40-45 ਯਾਤਰੀ ਸਵਾਰ ਸਨ। ਬੱਸ ਕੰਟਰੋਲ ਗੁਆ ਬੈਠੀ ਅਤੇ ਤਰਨ ਖੇਤਰ ‘ਚ ਇੱਕ ਖੱਡ ‘ਚ ਡਿੱਗ ਗਈ। ਟੋਂਕ ਸ਼ਹਿਰ ਦੇ ਸਦਰ ਥਾਣਾ ਖੇਤਰ ‘ਚ ਵਾਪਰੇ ਇਸ ਹਾਦਸੇ ਨੇ ਸਨਸਨੀ ਫੈਲਾ ਦਿੱਤੀ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਾਬਕਾ ਵਿਧਾਇਕ ਅਜੀਤ ਮਹਿਤਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੰਦਰਵੀਰ ਸਿੰਘ ਚੌਹਾਨ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪਹੁੰਚੇ।
ਉਨ੍ਹਾਂ ਡਾਕਟਰਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਦੇ ਵੀ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਰੋਡਵੇਜ਼ ਪ੍ਰਸ਼ਾਸਨ ਦੀ ਲਾਪਰਵਾਹੀ ਵੀ ਸਾਹਮਣੇ ਆ ਰਹੀ ਹੈ।
Read More: ਲੁਧਿਆਣਾ ਫਲਾਈਓਵਰ ‘ਤੇ ਭਿਆਨਕ ਹਾਦਸਾ, ਆਪਸ ‘ਚ ਟਕਰਾਈਆਂ ਗੱਡੀਆਂ




