24 ਸਤੰਬਰ 2025: ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਚੋਣਾਂ ਦਾ ਦੌਰ ਸ਼ੁਰੂ ਹੋ ਗਿਆ ਹੈ, ਪੰਜਾਬ ਵਿੱਚ ਰਾਜ ਸਭਾ ਸੀਟ ਲਈ (Rajya Sabha By Election) ਚੋਣ ਤਰੀਕ ਦਾ ਐਲਾਨ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ, ਭਾਵ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।
ਸੰਸਦ ਮੈਂਬਰ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਸੰਸਦ ਮੈਂਬਰ ਸੰਜੀਵ ਅਰੋੜਾ (sanjeev arora) ਨੇ 1 ਜੁਲਾਈ ਨੂੰ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸਨੂੰ ਸਵੀਕਾਰ ਕਰ ਲਿਆ ਗਿਆ ਹੈ। ਇਹ ਦੇਖਣਾ ਬਾਕੀ ਹੈ ਕਿ ਲੁਧਿਆਣਾ ਪੱਛਮੀ ਤੋਂ ਉਪ ਚੋਣ ਵਿੱਚ ਸੰਜੀਵ ਅਰੋੜਾ ਦੀ ਜਗ੍ਹਾ ਕੌਣ ਲਵੇਗਾ। ਉਨ੍ਹਾਂ ਚੋਣ ਜਿੱਤੀ ਅਤੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ। ਇਹ ਦੇਖਣਾ ਬਾਕੀ ਹੈ ਕਿ ਉਨ੍ਹਾਂ ਦੀ ਜਗ੍ਹਾ ਕੌਣ ਲਵੇਗਾ।
Read More: By Election Result: ਸੰਜੀਵ ਅਰੋੜਾ 4748 ਵੋਟਾਂ ਦੀ ਵੱਡੀ ਲੀਡ ਨਾਲ ਅੱਗੇ, ‘ਆਪ’ ‘ਚ ਜਸ਼ਨ ਦਾ ਮਾਹੌਲ