ਪੰਜਾਬ, 25 ਸਤੰਬਰ 2025: Punjab Public Holiday: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 28 ਸਤੰਬਰ ਨੂੰ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ‘ਚ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 27 ਸਤੰਬਰ ਤੋਂ 29 ਸਤੰਬਰ, 2025 ਤੱਕ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਛੁੱਟੀ ਉਪ-ਮੰਡਲ ਮੈਜਿਸਟ੍ਰੇਟ, ਮੌੜ ਦੀ ਬੇਨਤੀ ‘ਤੇ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਈਸਰਖਾਨਾ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ਼ ਐਜੂਕੇਸ਼ਨ (ਲੜਕੀਆਂ ਲਈ) ਵਿਖੇ ਘੋਸ਼ਿਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਮੇਲੇ ‘ਚ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਸ ਕਾਰਨ ਕਸਬੇ ‘ਚ ਭਾਰੀ ਭੀੜ ਹੁੰਦੀ ਹੈ। ਇਹ ਜਨਤਕ ਛੁੱਟੀ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਘੋਸ਼ਿਤ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, 27 ਸਤੰਬਰ ਤੋਂ 29 ਸਤੰਬਰ, 2025 ਤੱਕ ਪਿੰਡ ਮਾਈਸਰਖਾਨਾ ਦੀ ਸੀਮਾ ਦੇ ਅੰਦਰ ਸਾਰੇ ਦੇਸੀ ਅਤੇ ਵਿਦੇਸ਼ੀ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਸ ਸਮੇਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਸਟੋਰ ਕਰਨ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਅਧਿਕਾਰੀਆਂ ਨੇ ਦੱਸਿਆ ਕਿ 27 ਸਤੰਬਰ ਤੋਂ 29 ਸਤੰਬਰ ਤੱਕ ਪਿੰਡ ਮਾਈਸਰਖਾਨਾ (ਤਹਿਸੀਲ ਮੌੜ) ਵਿੱਚ ਇੱਕ ਧਾਰਮਿਕ ਮੇਲਾ ਲਗਾਇਆ ਜਾ ਰਿਹਾ ਹੈ।
Read More: ਪੰਜਾਬ ‘ਚ ਅਗਸਤ 2025 ਮਹੀਨੇ ‘ਚ ਜਨਤਕ ਛੁੱਟੀ ਸੰਬੰਧੀ ਪੜ੍ਹੋ ਪੂਰੀ ਸੂਚੀ




