ਬਠਿੰਡਾ, 25 ਸਤੰਬਰ 2025: ਪੁਲਿਸ ਨੇ ਅੱਜ ਦੇ ਬਠਿੰਡਾ ਦੇ ਜੀਦਾ ਪਿੰਡ ਧਮਾਕੇ ਦੇ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਅਤੇ ਉਸਦਾ 30 ਸਤੰਬਰ ਤੱਕ ਰਿਮਾਂਡ ਹਾਸਲ ਕਰ ਲਿਆ। ਪਹਿਲਾਂ, ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਨੇ ਮੁਲਜ਼ਮ ਨੂੰ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ। ਇਹ ਰਿਮਾਂਡ 25 ਸਤੰਬਰ ਨੂੰ ਖਤਮ ਹੋ ਗਿਆ ਸੀ।
ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਮੁਲਜ਼ਮ ਨੂੰ ਸਿੱਧਾ ਅਦਾਲਤ ‘ਚ ਲਿਜਾਣ ਦੀ ਬਜਾਏ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਗੁਰਪ੍ਰੀਤ ਸਿੰਘ ਲਈ ਅਦਾਲਤ ਦੇ ਬਾਹਰ ਸੁਰੱਖਿਆ ਬਹੁਤ ਸਖ਼ਤ ਸੀ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਸੀ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਅਦਾਲਤ ਦੀ ਇਮਾਰਤ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪਿਛਲੇ ਸੱਤ ਦਿਨਾਂ ਤੋਂ ਗੁਰਪ੍ਰੀਤ ਸਿੰਘ ਤੋਂ ਪੁੱਛਗਿੱਛ ਕਰ ਰਹੀਆਂ ਹਨ। ਜੀਦਾ ਧਮਾਕੇ ਦੀ ਘਟਨਾ ਨੇ ਨਾ ਸਿਰਫ਼ ਪੰਜਾਬ ਸਗੋਂ ਰਾਸ਼ਟਰੀ ਸੁਰੱਖਿਆ ਏਜੰਸੀਆਂ ਨੂੰ ਵੀ ਅਲਰਟ ‘ਤੇ ਪਾ ਦਿੱਤਾ ਹੈ। ਜਾਂਚ ਦੌਰਾਨ ਗੁਰਪ੍ਰੀਤ ਸਿੰਘ ਦੇ ਕਥਿਤ ਅੱ.ਤ.ਵਾ.ਦੀ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਤੇ ਜਾਂਚ ਏਜੰਸੀਆਂ ਹੁਣ ਉਸਦੇ ਸੰਪਰਕਾਂ ਅਤੇ ਨੈੱਟਵਰਕ ‘ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ।
Read More: Amritsar Blast: ਅੰਮ੍ਰਿਤਸਰ ‘ਚ ਪੁਲਿਸ ਵਲੋਂ ਧਮਾਕੇ ਦੀ ਖਬਰ ਦਾ ਕੀਤਾ ਗਿਆ ਖੰਡਨ, ਜਾਣੋ ਪੜ੍ਹੋ ਪੂਰੀ ਜਾਣਕਾਰੀ




