ਚੰਡੀਗੜ੍ਹ, 26 ਸਤੰਬਰ 2025: ਪੰਜਾਬ ਵਿਧਾਨ ਸਭਾ ਦੇ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ | ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੇ ਅਜੇ ਤੱਕ ਕੁਝ ਨਹੀਂ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ |
ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਸਾਨੂੰ ਦੱਸਿਆ ਜਾਵੇ ਕਿ ਪੰਜਾਬ ਸਰਕਾਰ ਮੁਆਵਜ਼ਾ ਕਦੋਂ ਦੇਵੇਗੀ। ਤੁਹਾਡੇ ਕੋਲ 12,000 ਕਰੋੜ ਰੁਪਏ ਪਏ ਹਨ। ਸਾਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਉਹ ਪੈਸਾ ਕਿੱਥੇ ਹੈ ? ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਪੂਰੇ ਮੋਦੀ ਸ਼ੈਲੀ ‘ਚ ਕੰਮ ਕਰਦੇ ਹਨ। ਕੋਵਿਡ-19 ਮਹਾਂਮਾਰੀ ਦੌਰਾਨ ਪ੍ਰਧਾਨ ਮੰਤਰੀ ਰਾਹਤ ਫੰਡ ਲਈ ਵੀ ਇਹੀ ਤਰੀਕਾ ਅਪਣਾਇਆ ਗਿਆ ਸੀ।
ਉਨ੍ਹਾਂ ਕਿਹਾ ਕੀ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਦੇ ਹਨ, ਪਰ ਉਨ੍ਹਾਂ ਨੇ ਪੰਜਾਬ ਨੂੰ ਕੰਗਾਲ ਬਣਾ ਦਿੱਤਾ ਹੈ। ਬਾਜਵਾ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੁਆਰਾ ਫੰਡ ਲਈ ਸਥਾਪਤ ਕੀਤੇ ਖਾਤੇ ‘ਚ ਪੈਸੇ ਜਮ੍ਹਾ ਨਾ ਕਰਵਾਉਣ। ਉਨ੍ਹਾਂ ਨੂੰ ਸਿੱਧੇ ਪੀੜਤ ਲੋਕਾਂ ਨੂੰ ਪੈਸੇ ਦੇਣੇ ਚਾਹੀਦੇ ਹਨ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੌਸਮ ਦੀ ਭਵਿੱਖਬਾਣੀ ਗਲਤ ਸਾਬਤ ਹੋਈ ਹੈ। ਹੜ੍ਹਾਂ ਸੰਬੰਧੀ ਬੈਠਕਾਂ ਜਨਵਰੀ ਤੋਂ ਹੁੰਦੀਆਂ ਹਨ। ਮੁੱਖ ਮੰਤਰੀ ਨੇ ਜੂਨ ‘ਚ ਆ ਕੇ ਬੈਠਕ ਕੀਤੀ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਇਸ ਤ੍ਰਾਸਦੀ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਸਕੱਤਰ ਕ੍ਰਿਸ਼ਨ ਕੁਮਾਰ ਜ਼ਿੰਮੇਵਾਰ ਹੈ। ਜੇਕਰ ਪੰਜਾਬ ਨੂੰ ਬਚਾਉਣਾ ਹੈ, ਤਾਂ ਕ੍ਰਿਸ਼ਨ ਕੁਮਾਰ ਨੂੰ ਹਟਾ ਦੇਣਾ ਚਾਹੀਦਾ ਹੈ। ਕ੍ਰਿਸ਼ਨ ਕੁਮਾਰ ਅਤੇ ਬਰਿੰਦਰ ਗੋਇਲ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀਆਂ ਸਨ।ਮੈਂ ਕਈ ਖੇਤਰਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ 8,000 ਡ੍ਰੇਨ ਸਾਫ਼ ਕਰਨ ਦਾ ਦਾਅਵਾ ਕੀਤਾ, ਪਰ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਦੇ ਵਿਭਾਗ ਨੇ ਪੈਸੇ ਡਕਾਰ ਗਿਆ। ਤੁਹਾਡੀ ਸਰਕਾਰ ਇਸ ਲਈ ਜ਼ਿੰਮੇਵਾਰ ਹੈ।”
Read More: ਹੜ੍ਹਾਂ ਨੇ ਲੋਕਾਂ ਦੇ ਘਰ ਤੇ ਖੇਤ ਤਬਾਹ ਕਰ ਦਿੱਤੇ, ਪਰ ਵਿਰੋਧੀ ਧਿਰ ਰਾਜਨੀਤੀ ਕਰ ਰਿਹੈ: ਕੁਲਦੀਪ ਸਿੰਘ ਧਾਲੀਵਾਲ
 
								 
								 
								 
								



