27 ਸਤੰਬਰ 2025: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕਾਂਗਰਸ ਪਾਰਟੀ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਦੌਰਾਨ ਪਾਰਟੀ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿੱਚ ਲਗਭਗ 60 ਲੋਕਾਂ ਦੀ ਮੌਤ ਹੋ ਗਈ।
ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ (congress party) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਸਿਰਫ਼ ਫੋਟੋਸ਼ੂਟ ਲਈ ਕੀਤਾ ਅਤੇ ਹਮੇਸ਼ਾ ਵਾਂਗ ਮੌਤਾਂ ਦਾ ਰਾਜਨੀਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ “ਰੰਗਲਾ ਪੰਜਾਬ” ਫੰਡ ਬਣਾਇਆ, ਜਿਸ ਵਿੱਚ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਯੋਗਦਾਨ ਪਾਇਆ।
ਹਰਪਾਲ ਚੀਮਾ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਹੜ੍ਹ ਰਾਹਤ ਲਈ ਫੰਡ ਨਾ ਦੇਣ। ਉਨ੍ਹਾਂ ਕਿਹਾ, “ਮੁੱਖ ਮੰਤਰੀ ਮਾਨ ਦਾ ਸੁਪਨਾ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣਾ ਹੈ, ਜਦੋਂ ਕਿ ਕਾਂਗਰਸ “ਕਾਂਗਲਾ ਪੰਜਾਬ” ਚਾਹੁੰਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਤਿੰਨ ਸਾਲਾਂ ਵਿੱਚ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ।
Read More: ਬਾਗ਼ਬਾਨੀ ਮੰਤਰੀ ਵੱਲੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਤੇ ਕਿਸਾਨਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
 
								 
								 
								 
								



