ਜਲਾਲਪੁਰ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੇ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ

ਜਲਾਲਪੁਰ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੇ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ

ਚੰਡੀਗੜ੍ਹ , 20 ਅਗਸਤ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਸਰਕਾਰ ਦੇ ਕਰਜ਼ ਮੁਆਫ਼ੀ ਪੰਜਵੇਂ ਪੜਾਅ ਤਹਿਤ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਰਾਹਤ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮੀਆਂ ਨੂੰ ਸੁਸਾਇਟੀ ਦੇ ਕਰੋੜਾਂ ਰੁਪਏ ਦਾ ਕਰਜ਼ ਤੋਂ ਮੁਕਤ ਕਰਨਾ ਕਾਂਗਰਸ ਸਰਕਾਰ ਦਾ ਇਤਿਹਾਸਕ ਫੈਸਲਾ ਸਾਬਤ ਹੋਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮਾਰਕੀਟ ਕਮੇਟੀ ਘਨੌਰ ਵਿਖੇ ਚੇਅਰਮੈਨ ਬਲਜੀਤ ਸਿੰਘ ਗਿੱਲ, ਵਾਈਸ ਚੇਅਰਮੈਨ ਰਾਮ ਸਿੰਘ ਸੀਲ ਤੇ ਸਹਾਇਕ ਰਜਿਸਟਰਾਰ ਰਾਜਪੁਰਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਵਕਰਵਾਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਵਿਧਾਇਕ ਜਲਾਲਪੁਰ ਨੇ ਦੱਸਿਆ ਕਿ ਇਸ ਯੋਜਨਾ ਨਾਲ ਸੂਬੇ ਦੇ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਹਲਕਾ ਘਨੌਰ ਦੇ 5518 ਬੇਜ਼ਮੀਨੇ ਕਿਸਾਨ ਤੇ ਖੇਤ ਮਜ਼ਦੂਰਾਂ ਦਾ 6 ਕਰੋੜ 13 ਲੱਖ ਰਪਏ ਦੇ ਕਰਜਾ ਮਾਫ਼ ਕੀਤਾ ਗਿਆ ਹੈ।

ਜਿਨ੍ਹਾਂ ਨੂੰ ਸੁਸਾਇਟੀਆਂ ਵੱਲੋਂ ਡਿਫ਼ਲਟਰ ਐਲਾਨਿਆ ਗਿਆ ਸੀ ਉਨ੍ਹਾਂ ਦੇ ਹਿੱਸੇ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿਚ ਜਮ੍ਹਾਂ ਹੋ ਜਾਵੇਗੀ। ਜਲਾਲਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਇਸ ਯੋਜਨਾ ਨਾਲ ਮੁੜ ਤੋਂ ਲੋੜ ਅਨੁਸਾਰ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ ਵੀ ਮਿਲ ਜਾਵੇਗਾ, ਤਾਂ ਜੋ ਉਹ ਆਪਣੇ ਪਰਿਵਾਰਾਂ ਨੂੰ ਪੈਰਾਂ ਸਿਰ ਖੜ੍ਹਾ ਕਰ ਸਕਣ।

ਆਪਣੀ ਸਰਕਾਰ ਦੇ ਇਤਿਹਾਸਕ ਫ਼ੈਸਲੇ ਤੋਂ ਖੁਸ਼ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਾਂਗਰਸ ਹਾਈਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦਾ ਧੰਨਵਾਦ ਕੀਤਾ।


ਇਸ ਮੌਕੇ ਇਸ ਮੌਕੇ ਮਾਰਕੀਟ ਕਮੇਟੀ ਰਾਮਪੁਰਾ ਦੇ ਵਾਈਸ ਚੇਅਰਮੈਨ ਜਗਦੀਪ ਸਿੰਘ ਡਿੰਪਲ ਜਗਰੂਪ ਸਿੰਘ ਹੈਪੀ ਸੇਹਰਾ, ਮਾਰਕੀਟ ਕਮੇਟੀ ਘਨੌਰ ਦੇ ਵਾਈਸ ਚੇਅਰਮੈਨ ਰਾਮ ਸਿੰਘ ਸੀਲ, ਬਲਾਕ ਸੰਮਤੀ ਘਨੌਰ ਦੇ ਚੇਅਰਮੈਨ ਜਗਦੀਪ ਸਿੰਘ ਡਿੰਪਲ ਚੱਪਡ਼, ਵਾਈਸ ਚੇਅਰਮੈਨ ਗੁਰਦੇਵ ਸਿੰਘ ਬਘੌਰਾ, ਬਲਾਕ ਸੰਮਤੀ ਰਾਜਪੁਰਾ ਦੇ ਚੇਅਰਮੈਨ ਅੱਛਰ ਸਿੰਘ ਭੇਡਵਾਲ, ਬਲਾਕ ਪ੍ਰਧਾਨ ਗੁਰਨਾਮ ਸਿੰਘ ਭੂਰੀਮਾਜਰਾ, ਬਲਾਕ ਪ੍ਰਧਾਨ ਕੁਲਦੀਪ ਸਿੰਘ ਮਾਡ਼ੀਆਂ, ਸਰਪੰਚ ਯੂਨੀਅਨ ਦੇ ਬਲਾਕ ਪ੍ਰਧਾਨ ਐਨਪੀ ਸਿੰਘ ਪਬਰੀ, ਯੂਥ ਕਾਂਗਰਸ ਘਨੌਰ ਦੇ ਪ੍ਰਧਾਨ ਇੰਦਰਜੀਤ ਸਿੰਘ ਗਿਫਟੀ, ਕੌਂਸਲਰ ਮੁਸ਼ਤਾਕ ਅਲੀ ਜੱਸੀ ਘਨੌਰ, ਸਰਪੰਚ ਪਵਿੱਤਰ ਸਿੰਘ ਕਮਾਲਪੁਰ, ਸਰਪੰਚ ਤਰਸੇਮ ਬਾਸਮਾਂ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Scroll to Top