Punjab Government

ਪੰਜਾਬ ‘ਚ ਕੱਲ੍ਹ 7 ਫਰਵਰੀ ਨੂੰ ਖੁੱਲ੍ਹਣਗੇ ਸਕੂਲ ਕਾਲਜ ਤੇ ਯੂਨੀਵਰਸਿਟੀਆਂ

ਚੰਡੀਗੜ੍ਹ 06 ਫਰਵਰੀ 2022: ਪੰਜਾਬ ਸਰਕਾਰ (Punjab Government) ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ‘ਚ ਕੱਲ੍ਹ 7 ਫਰਵਰੀ ਤੋਂ ਸਕੂਲ ਕਾਲਜ ਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ | ਪੰਜਾਬ ਸਰਕਾਰ ਨੇ ਕੋਵਿਡ-19 ਨੂੰ ਧਿਆਨ ‘ਚ ਰੱਖਦਿਆਂ ਸੂਬੇ ਭਰ ‘ਚ ਪਾਬੰਦੀਆਂ ਲਗਾਈਆਂ ਸਨ, ਜਿਸ ਕਾਰਨ ਪੰਜਾਬ ਸਰਕਾਰ ਨੇ ਸਕੂਲ, ਕਾਲਜ, ਯੂਨੀਵਰਸਿਟੀਆਂ ਆਦਿ ਬੰਦ ਕਰ ਦਿੱਤੀਆਂ ਸਨ। ਪਰ ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 6ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹੇ ਜਾਣਗੇ।

ਇਸ ਦੇ ਨਾਲ ਹੀ ਸਰਕਾਰ ਨੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀਆਂ ਸਖ਼ਤ ਹਦਾਇਤਾਂ ਵੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਨੂੰ ਸੈਨੇਟਾਈਜ਼ ਕੀਤਾ ਜਾਵੇ, ਬੱਚਿਆਂ ਲਈ ਮਾਸਕ ਪਾ ਕੇ ਆਉਣਾ ਲਾਜ਼ਮੀ ਕੀਤਾ ਜਾਵੇ, ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

Scroll to Top