ਦੇਸ਼ 02 ਅਕਤੂਬਰ 2025: ਦੇਸ਼ ਭਰ ‘ਚ ਮਹਾਤਮਾ ਗਾਂਧੀ ਦੀ 156ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਹ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ 121ਵੀਂ ਜਯੰਤੀ ਵੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੇ ਰਾਜਘਾਟ ‘ਤੇ ਗਾਂਧੀ ਨੂੰ ਅਤੇ ਵਿਜੇ ਘਾਟ ‘ਤੇ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਵੀ ਯਾਦ ਕੀਤਾ |
ਪ੍ਰਧਾਨ ਮੰਤਰੀ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਨਾਅਰੇ “ਜੈ ਜਵਾਨ, ਜੈ ਕਿਸਾਨ” ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜਨਮ 2 ਅਕਤੂਬਰ, 1904 ਨੂੰ ਉੱਤਰ ਪ੍ਰਦੇਸ਼ ਦੇ ਦੀਨਦਿਆਲ ਉਪਾਧਿਆਏ ਨਗਰ (ਉਸ ਸਮੇਂ ਮੁਗਲਸਰਾਏ) ‘ਚ ਹੋਇਆ ਸੀ।
ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ ‘ਤੇ ਲਿਖਿਆ: “ਲਾਲ ਬਹਾਦਰ ਸ਼ਾਸਤਰੀ ਇੱਕ ਅਸਾਧਾਰਨ ਰਾਜਨੇਤਾ ਸਨ ਜਿਨ੍ਹਾਂ ਦੀ ਇਮਾਨਦਾਰੀ, ਨਿਮਰਤਾ ਅਤੇ ਦ੍ਰਿੜਤਾ ਨੇ ਚੁਣੌਤੀਪੂਰਨ ਸਮੇਂ ‘ਚ ਵੀ ਭਾਰਤ ਨੂੰ ਮਜ਼ਬੂਤ ਬਣਾਇਆ। ‘ਜੈ ਜਵਾਨ, ਜੈ ਕਿਸਾਨ’ ਦੇ ਉਨ੍ਹਾਂ ਦੇ ਸੱਦੇ ਨੇ ਦੇਸ਼ ਦੇ ਲੋਕਾਂ ‘ਚ ਦੇਸ਼ ਭਗਤੀ ਦੀ ਭਾਵਨਾ ਜਗਾਈ। ਉਹ ਸਾਨੂੰ ਇੱਕ ਮਜ਼ਬੂਤ ਅਤੇ ਸਵੈ-ਨਿਰਭਰ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।”
ਦੂਜੇ ਪਾਸੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 156ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਰੇ ਨਾਗਰਿਕਾਂ ਨੂੰ ਗਾਂਧੀ ਦੇ ਸੁਪਨਿਆਂ ਦਾ ਭਾਰਤ ਬਣਾਉਣ ਦੀ ਅਪੀਲ ਕੀਤੀ।
Read More: PM ਮੋਦੀ RSS ਸ਼ਤਾਬਦੀ ਸਮਾਗਮ ‘ਚ ਹੋਏ ਸ਼ਾਮਲ, ਬਲੀਰਾਮ ਹੇਡਗੇਵਾਰ ਨੂੰ ਸ਼ਰਧਾਂਜਲੀ ਭੇਂਟ




