ਗਾਂਧੀ ਜਯੰਤੀ 2025

ਦੇਸ਼ ਦੇ ਹਰ ਬੱਚੇ ਨੂੰ ਚੰਗੀ ਸਿੱਖਿਆ ਮਿਲੇ ਇਹ ਮਹਾਤਮਾ ਗਾਂਧੀ ਦਾ ਸੁਪਨਾ: ਰਾਹੁਲ ਗਾਂਧੀ

ਦਿੱਲੀ 02 ਅਕਤੂਬਰ 2025: ਗਾਂਧੀ ਜਯੰਤੀ 2025: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਵੀ ਰਾਜਘਾਟ ‘ਤੇ ਮਹਾਤਮਾ ਗਾਂਧੀ ਦੀ ਮੂਰਤੀ ‘ਤੇ ਫੁੱਲ ਚੜ੍ਹਾਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਹੁਲ ਗਾਂਧੀ ਨੇ ਨੇ ਆਪਣੀ ਇੰਸਟਾਗ੍ਰਾਮ ਪੋਸਟ ‘ਚ ਰਾਹੁਲ ਗਾਂਧੀ ਨੇ ਲਿਖਿਆ, “ਭਾਰਤ ਨੂੰ ਸੱਚ, ਅਹਿੰਸਾ ਅਤੇ ਸਦਭਾਵਨਾ ਦੇ ਸਿਧਾਂਤਾਂ ਨਾਲ ਜੋੜਨ ਵਾਲੇ ਬਾਪੂ ਦੇ ਆਦਰਸ਼ ਸਾਨੂੰ ਨਫ਼ਰਤ ਦੇ ਬਾਵਜੂਦ ਸ਼ਾਂਤੀ, ਭਾਈਚਾਰੇ, ਸੱਚ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿਣਗੇ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਮੇਰੀਆਂ ਸਤਿਕਾਰਯੋਗ ਸ਼ਰਧਾਂਜਲੀਆਂ।”

ਉਨ੍ਹਾਂ (Rahul Gandhi) ਲਿਖਿਆ, “ਮਹਾਤਮਾ ਗਾਂਧੀ ਦਾ ਸੁਪਨਾ ਇੱਕ ਅਜਿਹਾ ਦੇਸ਼ ਸੀ ਜਿੱਥੇ ਹਰ ਬੱਚੇ ਨੂੰ ਚੰਗੀ ਸਿੱਖਿਆ ਮਿਲੇ, ਹਰ ਲੋੜਵੰਦ ਵਿਅਕਤੀ ਨੂੰ ਚੰਗਾ ਇਲਾਜ ਮਿਲੇ ਅਤੇ ਜਿੱਥੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਭਾਈਚਾਰੇ ਵਿੱਚ ਇਕੱਠੇ ਰਹਿਣ। ਅੱਜ ਮਹਾਤਮਾ ਗਾਂਧੀ ਦੀ ਜਯੰਤੀ ‘ਤੇ, ਅਸੀਂ ਉਨ੍ਹਾਂ ਨੂੰ ਸ਼ਰਧਾ ਨਾਲ ਯਾਦ ਕਰਦੇ ਹਾਂ ਅਤੇ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ, ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਦ੍ਰਿੜ ਹਾਂ।”

ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ, “ਅੱਜ 2 ਅਕਤੂਬਰ, ਮਹਾਤਮਾ ਗਾਂਧੀ ਦੀ ਜਯੰਤੀ ਹੈ। ਇਹ ਪੂਰੀ ਦੁਨੀਆ ਲਈ ਖੋਜ ਅਤੇ ਉਤਸੁਕਤਾ ਦਾ ਵਿਸ਼ਾ ਰਿਹਾ ਹੈ ਕਿ ਕੀ ਆਜ਼ਾਦੀ ਸਿਰਫ਼ ਸੱਚ ਅਤੇ ਅਹਿੰਸਾ ਦੇ ਮਾਰਗ ‘ਤੇ ਚੱਲ ਕੇ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਸਵਦੇਸ਼ੀ ਨੇ ਆਜ਼ਾਦੀ ਸੰਗਰਾਮ ‘ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ… ਭਾਰਤ ਦੇ ਆਜ਼ਾਦੀ ਸੰਗਰਾਮ ਨੇ ਦਿਖਾਇਆ ਕਿ ਸੱਚ, ਅਹਿੰਸਾ ਅਤੇ ਸਵਦੇਸ਼ੀ ਸਦੀਆਂ ਦੀ ਗੁਲਾਮੀ ਤੋਂ ਆਜ਼ਾਦੀ ਪ੍ਰਾਪਤ ਕਰਨ ਦਾ ਸਾਧਨ ਹੋ ਸਕਦੇ ਹਨ।

Read More: PM ਮੋਦੀ ਵੱਲੋਂ ਵਿਜੇ ਘਾਟ ‘ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ

Scroll to Top