ਪੰਜਾਬ, 04 ਅਕਤੂਬਰ 2025: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੱਜ ਟ੍ਰਾਈਡੈਂਟ ਦੇ ਚੇਅਰਮੈਨ ਰਜਿੰਦਰ ਗੁਪਤਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਨੂੰ ਸਵੀਕਾਰ ਕੀਤੇ ਜਾਣ ਤੋਂ ਬਾਅਦ ਹੁਣ ਚਰਚਾ ਸ਼ੁਰੂ ਹੋ ਗਈ ਹੈ ਕਿ ਉਹ ਰਾਜ ਸਭਾ ਜਾ ਸਕਦੇ ਹਨ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਸੀਟ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਅਰੋੜਾ ਨੇ ਰਾਜ ਸਭਾ ਤੋਂ ਅਸਤੀਫਾ ਦੇਣ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਤੋਂ ਚੋਣ ਲੜੀ ਸੀ। ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਖਾਲੀ ਹੋ ਗਈ ਸੀ, ਜਿਸ ਕਾਰਨ ਜ਼ਿਮਨੀ ਚੋਣ ਦੀ ਲੋੜ ਪਈ ਸੀ।
ਸ਼ੁਰੂਆਤ ‘ਚ ਚਰਚਾ ਸੀ ਅਰਵਿੰਦ ਕੇਜਰੀਵਾਲ ਦੇ ਖੁਦ ਰਾਜ ਸਭਾ ਜਾਣਗੇ। ਇਸ ਤੋਂ ਬਾਅਦ, ਮਨੀਸ਼ ਸਿਸੋਦੀਆ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਸਭਾ ‘ਚ ਭੇਜਣ ਦੀ ਚਰਚਾ ਹੋਈ। ਜਦੋਂ ਵਿਰੋਧੀ ਪਾਰਟੀਆਂ ਨੇ ਦਿੱਲੀ ਵਾਸੀਆਂ ਦੇ ਪੰਜਾਬ ਦੀਆਂ ਰਾਜ ਸਭਾ ਸੀਟਾਂ ‘ਤੇ ਚੋਣ ਲੜਨ ਦਾ ਮੁੱਦਾ ਉਠਾਇਆ, ਤਾਂ ਟ੍ਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਦਾ ਨਾਮ ਸੁਰਖੀਆਂ ‘ਚ ਹੈ।
Read More: Trident Group: ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਨੂੰ ਅੰਤਰਰਾਸ਼ਟਰੀ ਟਾਈਮ ਮੈਗਜ਼ੀਨ ‘ਚ ਮਿਲੀ ਥਾਂ