Punjab Vigilance Bureau

ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 06 ਅਕਤੂਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਹੈ।

ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ।

ਵਿਜੀਲੈਂਸ ਬਿਊਰੋ ਮੁਤਾਬਕ ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਲੇਬਰ ਕੋਰਟ ‘ਚ ਚੱਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ‘ਚ 1,54,000 ਰੁਪਏ ਹਾਸਲ ਕਰ ਚੁੱਕਾ ਹੈ।

ਵਿਜੀਲੈਂਸ ਬਿਊਰੋ ਮੁਤਾਬਕ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ | ਇਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ‘ਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |

Read More: ਵਿਜੀਲੈਂਸ ਬਿਊਰੋ ਵੱਲੋਂ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਮਾਮਲਿਆਂ ‘ਚ 8 ਜਣੇ ਗ੍ਰਿਫ਼ਤਾਰ

Scroll to Top