ਚੰਡੀਗੜ੍ਹ 8 ਅਕਤੂਬਰ 2025 : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (dr. baljit kaur) ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਅੱਤਿਆਚਾਰਾਂ ਦੇ ਪੀੜਤਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰਾਂ ਦੀ ਰੋਕਥਾਮ) ਐਕਟ, 1989 ਤਹਿਤ ਵਿੱਤੀ ਸਾਲ 2025-26 ਦੌਰਾਨ ਪੀੜਤਾਂ ਅਤੇ ਲਾਭਪਾਤਰੀਆਂ ਨੂੰ 1.34 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਦੂਰਅੰਦੇਸ਼ੀ ਅਗਵਾਈ ਹੇਠ, ਸੂਬਾ ਸਰਕਾਰ ਵਿਤਕਰੇ ਅਤੇ ਬੇਇਨਸਾਫ਼ੀ ਤੋਂ ਮੁਕਤ ਪੰਜਾਬ ਬਣਾਉਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਮਿਲੇ।”
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ, ਸਖ਼ਤ ਨਿਗਰਾਨੀ ਅਤੇ ਤੁਰੰਤ ਕਾਰਵਾਈ ਵਿਧੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਸਮਾਨਤਾ, ਮਨੁੱਖੀ ਮਾਣ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦੀ ਇੱਕ ਮੁੱਖ ਤਰਜੀਹ ਹੈ।
Read More: ਡਾ. ਬਲਜੀਤ ਕੌਰ ਨੇ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਉਚੀ ਟੈਂਕੀ ਦੇ ਕੰਮ ਦੀ ਕੀਤੀ ਸ਼ੁਰੂਆਤ