IND ਬਨਾਮ AUS: ਆਸਟ੍ਰੇਲੀਆ ਨੇ ਜਿੱਤਿਆ ਟਾਸ, ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ

12 ਅਕਤੂਬਰ 2025: ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਅੱਜ ਭਾਰਤ (india) ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਸਟੇਡੀਅਮ ਵਿੱਚ ਆਸਟ੍ਰੇਲੀਆ ਨੇ ਟਾਸ (Australia won the toss) ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।

ਭਾਰਤੀ ਮਹਿਲਾ ਟੀਮ ਨੇ ਪਹਿਲੇ ਦੋ ਮੈਚਾਂ ਵਿੱਚ ਪਾਕਿਸਤਾਨ ਅਤੇ ਸ਼੍ਰੀਲੰਕਾ ਨੂੰ ਹਰਾਇਆ, ਪਰ ਤੀਜੇ ਵਿੱਚ ਦੱਖਣੀ ਅਫਰੀਕਾ ਤੋਂ ਹਾਰ ਗਈ। ਟੀਮ ਇਸ ਸਮੇਂ ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਹੈ। ਆਸਟ੍ਰੇਲੀਆ ਨੇ ਤਿੰਨ ਵਿੱਚੋਂ ਦੋ ਮੈਚ ਜਿੱਤੇ ਹਨ, ਜਦੋਂ ਕਿ ਸ਼੍ਰੀਲੰਕਾ ਵਿਰੁੱਧ ਇੱਕ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ।

Read More: IND W Vs AUS W : ਭਾਰਤ ਤੇ ਆਸਟ੍ਰੇਲੀਆ ਮਹਿਲਾ ਵਨਡੇ ਵਿਸ਼ਵ ਕੱਪ ‘ਚ ਕਰਨਗੇ ਇੱਕ ਦੂਜੇ ਦਾ ਸਾਹਮਣਾ

Scroll to Top